29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਾਡਾ ਪਿੰਡ ਦਾ ਵਿਦਿਆਰਥੀਆਂ ਨੇ ਸਿੱਖਿਆਤਮਕ ਟੂਰ ਲਾਇਆ

ਮਹਿਲ ਕਲਾਂ, 28 ਅਕਤੂਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਵਲੋਂ ਵਿਦਿਆਰਥੀਆਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਾਡਾ ਪਿੰਡ ਦਾ ਵਿਸ਼ੇਸ਼ ਸਿੱਖਿਆਤਮਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜਾਣੂ ਹੁੰਦੇ ਹੋਏ ਖ਼ੂਬ ਅਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 29-10-2026
ਮਹਿਲ ਕਲਾਂ, 28 ਅਕਤੂਬਰ (ਤਰਸੇਮ ਸਿੰਘ ਗਹਿਲ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਵਲੋਂ ਵਿਦਿਆਰਥੀਆਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਾਡਾ ਪਿੰਡ ਦਾ ਵਿਸ਼ੇਸ਼ ਸਿੱਖਿਆਤਮਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ। ਵਿਦਿਆਰਥੀਆਂ ਨੇ ਇਤਿਹਾਸਕ, ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜਾਣੂ ਹੁੰਦੇ ਹੋਏ ਖ਼ੂਬ ਅਨੰਦ ਮਾਣਿਆ। ਇਸ ਟੂਰ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ, ਵਿਰਸੇ ਅਤੇ ਸਭਿਆਚਾਰ ਨੂੰ ਨੇੜਿਉਂ ਸਮਝਣ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਵਿਦਿਆਰਥੀਆਂ ਨੇ ਆਪਣੇ ਸਾਥੀਆਂ ਅਤੇ ਅਧਿਆਪਕਾਂ ਨਾਲ ਯਾਦਗਾਰ ਪਲ ਸਾਂਝੇ ਕੀਤੇ। ਇਸ ਸਮੇਂ ਸਕੂਲ ਪ੍ਰਿੰਸੀਪਲ ਡਾ: ਹਿਮਾਂਸ਼ੂ ਦੱਤ ਨੇ ਕਿਹਾ ਕਿ ਅਜਿਹੇ ਸਿੱਖਿਆਤਮਕ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਮੀਰ ਇਤਿਹਾਸ ਤੇ ਸਭਿਆਚਾਰ ਨਾਲ ਜੋੜਦੇ ਹਨ। ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਮਹਿਲ ਕਲਾਂ ਵਲੋਂ ਕਰਵਾਇਆ ਗਿਆ ਇਹ ਟੂਰ ਵਿਦਿਆਰਥੀਆਂ ਲਈ ਇੱਕ ਯਾਦਗਾਰ ਅਤੇ ਗਿਆਨ ਵਰਧਕ ਅਨੁਭਵ ਰਿਹਾ। ਇਸ ਮੌਕੇ ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀ ਧਨੌਲਾ ਆਖਰ ਕਦੋਂ ਤੱਕ ਹੰਢਾਉਂਦੀ ਰਹੇਗੀ ਬਦਬੂ ਦਾ ਸੰਤਾਪ ਅਗਲੀ ਖ਼ਬਰ 24 ਘੰਟਿਆਂ ਵਿਚ ਝੋਨੇ ਦੀ ਖਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ ਸਾਬਤ ਹੋਏ -ਕਿਸਾਨ ਆਗੂ
Ad Position 24