30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ‘ਈਕੋਸਿਸਟਮ’ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ

ਧਨੌਲਾ, 29 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਈਕੋਸਿਸਟਮ ਸੰਬੰਧੀ ਜਾਗਰੂਕ ਕਰਨ ਵਾਸਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਇਸ ਗੱਲ ’ਤੇ ਵਧੇਰੇ ਜ਼ੋਰ ਦਿੱਤਾ ਗਿਆ ਸਮਾਜ ਅਤੇ ਵਾਤਾਵਰਨ ਸਿਰਜਣ ਵਾਸਤੇ ਲੋੜ ਹੁੰਦੀ ਹੈ ਕਿ ਬੱਚਿਆਂ ਰੂਪੀ ਸਾਡੇ ਆਉਣ ਵਾਲੇ ਭਵਿੱਖ ਨੂੰ ਛੋਟੇ ਹੁੰਦਿਆਂ ਤੋਂ ਹੀ ਗੁਣਾਂ ਦੇ ਧਾਰਨੀ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 30-10-2026
ਧਨੌਲਾ, 29 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਈਕੋਸਿਸਟਮ ਸੰਬੰਧੀ ਜਾਗਰੂਕ ਕਰਨ ਵਾਸਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਇਸ ਗੱਲ ’ਤੇ ਵਧੇਰੇ ਜ਼ੋਰ ਦਿੱਤਾ ਗਿਆ ਸਮਾਜ ਅਤੇ ਵਾਤਾਵਰਨ ਸਿਰਜਣ ਵਾਸਤੇ ਲੋੜ ਹੁੰਦੀ ਹੈ ਕਿ ਬੱਚਿਆਂ ਰੂਪੀ ਸਾਡੇ ਆਉਣ ਵਾਲੇ ਭਵਿੱਖ ਨੂੰ ਛੋਟੇ ਹੁੰਦਿਆਂ ਤੋਂ ਹੀ ਗੁਣਾਂ ਦੇ ਧਾਰਨੀ ਬਣਾਇਆ ਜਾਵੇ। ਇਸੇ ਮਕਸਦ ਤਹਿਤ ਅੱਜ ਛੋਟੇ ਬੱਚਿਆਂ ਦਾ ਕੁਦਰਤ ਨਾਲ ਪਿਆਰ ਵਧਾਉਣ ਅਤੇ ਕੁਦਰਤੀ ਸ੍ਰੋਤਾਂ ਨੂੰ ਬਚਾਉਣ ਲਈ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ । ਇਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਮਨੁੱਖ ਵਲੋਂ ਖ਼ਤਮ ਕੀਤੇ ਜਾ ਰਹੇ ਕੁਦਰਤੀ ਸ੍ਰੋਤਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਮੈਡਮ ਸੰਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਅੱਜ ਵਾਤਾਵਰਨ, ਸਾਫ਼-ਸੁਥਰੀ ਹਵਾ, ਪਾਣੀ ਆਦਿ ਬਚਾਉਣ ਦੀ ਬਹੁਤ ਲੋੜ ਹੈ, ਕਿਉਂਕਿ ਇਨ੍ਹਾਂ ਤੋਂ ਬਿਨਾਂ ਕਿਸੇ ਵੀ ਇਨਸਾਨ ਦਾ ਜਿਊਣਾ ਅਸੰਭਵ ਹੈ। ਇਸ ਲਈ ਰੁੱਖਾਂ ਦੀ ਕਟਾਈ ਤੇ ਪਾਣੀ ਦੀ ਦੁਰਵਰਤੋਂ ਰੋਕਦੇ ਹੋਏ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਪਾਣੀ, ਮਿੱਟੀ ਆਦਿ ਨੂੰ ਜ਼ਹਿਰੀਲਾ ਹੋਣ ਤੋਂ ਬਚਾਉਣ ਦੀ ਲੋੜ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਮੈਡਮ ਪਰਦੀਪ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 15 ਲੀਟਰ ਲਾਹਣ ਸਣੇ ਪਤੀ-ਪਤਨੀ ਕਾਬੂ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
Ad Position 24