30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

15 ਲੀਟਰ ਲਾਹਣ ਸਣੇ ਪਤੀ-ਪਤਨੀ ਕਾਬੂ

ਤਪਾ ਮੰਡੀ, 29 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

Ad Position 21
No active advertisement
ਤਪਾ ਪੁਲਿਸ ਵਲੋਂ ਬਰਾਮਦ ਕੀਤੀ ਗਈ ਲਾਹਣ ਅਤੇ ਚਾਲੂ ਭੱਠੀ। ਤਸਵੀਰ : ਪ੍ਰਵੀਨ ਗਰਗ 30-10-2026
ਤਪਾ ਮੰਡੀ, 29 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 15 ਲੀਟਰ ਲਾਹਣ ਅਤੇ ਚਾਲੂ ਭੱਠੀ ਸਣੇ ਪਤੀ ਪਤਨੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੌਲਦਾਰ ਜਸਵੀਰ ਕੌਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਕਰਨ ਸਿੰਘ ਪੁੱਤਰ ਲਾਲ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਵਾਸੀਆਨ ਤਪਾ ਆਪਣੇ ਘਰ ਵਿਚ ਸ਼ਰਾਬ ਕਸੀਦ ਕਰ ਕੇ ਕੱਢਣ ਦੇ ਆਦੀ ਹਨ, ਅਗਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਕਾਮਯਾਬੀ ਮਿਲ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ 15 ਲੀਟਰ ਲਾਹਣ ਅਤੇ ਚਾਲੂ ਭੱਠੀ ਬਰਾਮਦ ਕਰ ਕੇ ਪਤੀ ਪਤਨੀ ਨੂੰ ਮੌਕੇ ’ਤੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਹਰਪ੍ਰੀਤ ਸਿੰਘ ਹੰਮੀ ਸੇਖੋਂ ਭੋਤਨਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੂੰ ‘ਈਕੋਸਿਸਟਮ’ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ
Ad Position 24