ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਸੁਪਰਡੈਂਟ ਨੂੰ ਮਿਲਿਆ
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੰਬੰਧਿਤ ਸੀਟੂ ਦਾ ਵਫ਼ਦ ਸੂਬਾ ਪ੍ਰਧਾਨ ਹਰਪਾਲ ਕੌਰ ਬਰਨਾਲਾ ਦੀ ਅਗਵਾਈ ਵਿਚ ਡਿਪਟੀ ਡੀ. ਈ.
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਸੰਬੰਧਿਤ ਸੀਟੂ ਦਾ ਵਫ਼ਦ ਸੂਬਾ ਪ੍ਰਧਾਨ ਹਰਪਾਲ ਕੌਰ ਬਰਨਾਲਾ ਦੀ ਅਗਵਾਈ ਵਿਚ ਡਿਪਟੀ ਡੀ.ਈ.ਓ ਦਫ਼ਤਰ ਵਿਖੇ ਸੁਪਰਡੈਂਟ ਮੈਡਮ ਹਰਸ਼ ਕੌਰ ਨੂੰ ਮਿਲਿਆ ਅਤੇ 3 ਨਵੰਬਰ ਨੂੰ ਹੜਤਾਲ ਕਰ ਕੇ ਧੂਰੀ ਰੈਲੀ ਵਿਚ ਸ਼ਾਮਿਲ ਹੋਣ ਦਾ ਨੋਟਿਸ ਦਿੱਤਾ। ਇਸ ਮੌਕੇ ਸੂਬਾ ਪ੍ਰਧਾਨ ਹਰਪਾਲ ਕੌਰ ਬਰਨਾਲਾ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਵਿਚ ਭਾਰੀ ਰੋਸ ਹੈ ਕਿ ਸਰਕਾਰ ਦੇ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਤਨਖ਼ਾਹ ਵਿਚ ਕੋਈ ਵਾਧਾ ਨਹੀਂ ਕੀਤਾ ਅਤੇ ਨਾ ਹੀ ਕੋਈ ਹੋਰ ਮੰਗਾਂ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਦੌਰਾਨ ਕੀਤੇ ਹੋਏ ਵਾਅਦੇ ਭੁੱਲ ਗਈ ਹੈ, ਭਗਵੰਤ ਮਾਨ ਸਰਕਾਰ ਦੇ ਕੀਤੇ ਹੋਏ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਮਿਡ-ਡੇ-ਮੀਲ ਵਰਕਰ 3 ਨਵੰਬਰ ਨੂੰ ਖਾਣਾ ਬੰਦ ਕਰ ਕੇ ਹੜਤਾਲ ਕਰਨਗੇ ਅਤੇ ਧੂਰੀ ਰੈਲੀ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਨਿਰਮਲ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਛਿੰਦਰ ਕੌਰ ਆਦਿ ਹਾਜ਼ਰ ਸਨ।