30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਦੀਵਾਲੀ ਤੇ ਵਿਸ਼ਵਕਰਮਾ ਦਿਵਸ ਤੋਂ ਪਹਿਲਾਂ ਦੇ ਫੁਟਪਾਥਾਂ ਦੀ ਸਫ਼ਾਈ ਮੁਹਿੰਮ ਸ਼ੁਰੂ

ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਵਿਸ਼ਵਕਰਮਾ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ, ਉੱਘੇ ਵਾਤਾਵਰਨ ਪ੍ਰੇਮੀ ਅਤੇ ਕੌਮਾਂਤਰੀ ਪੀਸ ਅਵਾਰਡੀ ਇੰਦਰਜੀਤ ਸਿੰਘ ਮੁੰਡੇ ਵਲੋਂ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਤੋਂ ਪਹਿਲਾਂ ਮਲੇਰਕੋਟਲਾ ਸ਼ਹਿਰ ਦੇ ਫੁੱਟਪਾਥਾਂ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੇ ਫੁੱਟਪਾਥਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ਼-ਨਾਲ਼ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਮਲੇਰਕੋਟਲਾ, 29 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਵਿਸ਼ਵਕਰਮਾ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ, ਉੱਘੇ ਵਾਤਾਵਰਨ ਪ੍ਰੇਮੀ ਅਤੇ ਕੌਮਾਂਤਰੀ ਪੀਸ ਅਵਾਰਡੀ ਇੰਦਰਜੀਤ ਸਿੰਘ ਮੁੰਡੇ ਵਲੋਂ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਤੋਂ ਪਹਿਲਾਂ ਮਲੇਰਕੋਟਲਾ ਸ਼ਹਿਰ ਦੇ ਫੁੱਟਪਾਥਾਂ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੇ ਫੁੱਟਪਾਥਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ਼-ਨਾਲ਼ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਹੈ। ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਸਫ਼ਾਈ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਸਾਫ਼-ਸੁਥਰਾ ਵਾਤਾਵਰਨ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਧਾਉਂਦਾ ਹੈ, ਸਗੋਂ ਲੋਕਾਂ ਦੀ ਸਿਹਤ ਲਈ ਵੀ ਲਾਹੇਵੰਦ ਸਾਬਤ ਹੁੰਦਾ ਹੈ। ਇੰਦਰਜੀਤ ਸਿੰਘ ਮੁੰਡੇ ਵਲੋਂ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ ਯਤਨ ਸਮਾਜਿਕ ਜ਼ਿੰਮੇਵਾਰੀ ਦੀ ਇਕ ਚੰਗੀ ਮਿਸਾਲ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਵਿੱਦਿਅਕ ਯਾਤਰਾ ਕੀਤੀ
Ad Position 24