30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਧੂਰੀ, 29 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪ੍ਰਿੰਸੀਪਲ ਡਾ਼ (ਮੇਜਰ) ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਐਨ. ਐਸ.

Ad Position 21
No active advertisement
ਅਜੀਤ ਡੈਸਕ 30-10-2026
ਧੂਰੀ, 29 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪ੍ਰਿੰਸੀਪਲ ਡਾ਼ (ਮੇਜਰ) ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਐਨ.ਐਸ.ਐਸ.ਵਿਭਾਗ ਅਤੇ ਵਿਜੀਲੈਂਸ ਬਿਊਰੋ ਯੂਨਿਟ, ਸੰਗਰੂਰ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ। ਜਿਸ ਵਿੱਚ ਇਮਾਨਦਾਰੀ ਨਾਲ ਖੁਸ਼ਹਾਲੀ ਵਿਸੇ ਅਧੀਨ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਇੰਸਪੈਕਟਰ ਗਗਨਦੀਪ ਸਿੰਘ ਧੂਰੀ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਇਮਾਨਦਾਰੀ ਪਹਿਲਾਂ ਖੁਦ ਤੋਂ ਸ਼ੁਰੂਆਤ ਹੁੰਦੀ ਹੈ, ਜੇਕਰ ਫਿਰ ਵੀ ਜੇਕਰ ਤੁਹਾਨੂੰ ਕਿਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਵਿਜੀਲੈਂਸ ਬਿਊਰੋ ਦੀ ਸਹਾਇਤਾ ਲੈ ਸਕਦੇ ਹੋ। ਇਸ ਸਮੇਂ ਕਾਲਜ ਪ੍ਰਿੰਸੀਪਲ ਡਾ. ਬਲਵੀਰ ਸਿੰਘ ਨੇ ਵਿਜੀਲੈਂਸ ਬਿਊਰੋ ਟੀਮ ਦਾ ਰਸਮੀ ਸਵਾਗਤ ਕੀਤਾ। ਅੰਤ ਵਿੱਚ ਕਾਲਜ ਵਾਈਸ ਪ੍ਰਿੰਸੀਪਲ ਡਾਕਟਰ ਅੰਮ੍ਰਿਤ ਸਿੰਘ ਮਡਾਹਰ ਨੇ ਵਿਜੀਲੈਂਸ ਟੀਮ ਲਈ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਪ੍ਰੋਫੈਸਰ ਮਨਪ੍ਰੀਤ ਸਿੰਘ ਐਨ.ਐਸ.ਐਸ. ਪ੍ਰੋਗਰਾਮ ਅਫਸਰ (ਲੜਕੇ) ਪ੍ਰੋਫੈਸਰ ਤਰਨਜੀਤ ਕੌਰ, ਐਨ.ਐਸ.ਐਸ. ਪ੍ਰੋਗਰਾਮ ਅਫਸਰ (ਲੜਕੀਆਂ), ਹੈਡ ਕਾਂਸਟੇਬਲ ਅਮਨਦੀਪ ਸਿੰਘ, ਕਰਨਵੀਰ ਸਿੰਘ, ਸਮੂਹ ਸਟਾਫ,ਐਨ.ਐਸ.ਐਸ.ਵਲੰਟੀਅਰਜ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਜਾਂਚ ਸੰਬੰਧੀ ਸਪਸ਼ਟ ਦਿਸ਼ਾ - ਨਿਰਦੇਸ਼ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ
Ad Position 24