ਤਪਾ ਰੈਲੀ ਦੀ ਤਿਆਰੀ ਲਈ ਧੌਲਾ ਵਿਖੇ ਅਕਾਲੀ ਵਰਕਰਾਂ ਨੇ ਕੀਤੀ ਲਾਮਬੰਦੀ
ਰੂੜੇਕੇ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਨਸ਼ਿਆਂ ਦੇ ਖਾਤਮੇ ਲਈ ਪੰਜਾਬ ’ਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਏਗਾ ਨਸ਼ੇ ਦਾ ਵਪਾਰ ਤਹਿਤ 31 ਅਕਤੂਬਰ ਨੂੰ ਅਗਰਵਾਲ ਧਰਮਸ਼ਾਲਾ ਤਪਾ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਤਿਆਰੀ ਵਿਚ ਪਿੰਡ ਧੌਲਾ ਵਿਖੇ ਜਥੇਦਾਰ ਗੁਰਮੀਤ ਸਿੰਘ ਧੌਲਾ, ਮਾਸਟਰ ਬਲਦੇਵ ਸਿੰਘ ਧੌਲਾ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਵਲੋਂ ਇਕੱਠੇ ਹੋ ਕੇ ਘਰ-ਘਰ ਜਾ ਕੇ ਪਿੰਡ ਦੀਆਂ ਔਰਤਾਂ ਨੂੰ ਤਪਾ ਰੈਲੀ ’ਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਅਕਾਲੀ ਵਰਕਰ ਅਹੁਦੇਦਾਰ ਹਾਜ਼ਰ ਸਨ।
ਅਜੀਤ ਡੈਸਕ
31-10-2026