30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪ੍ਰਸ਼ਾਸਨ ਵਲੋਂ ਪਿੰਡਾਂ ’ਚ ਨੁੱਕੜ ਮੀਟਿੰਗਾਂ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਮਹਿਲ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ) ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਤਹਿਤ ਐੱਸ. ਡੀ.

Ad Position 21
No active advertisement
ਅਜੀਤ ਡੈਸਕ 31-10-2026
ਮਹਿਲ ਕਲਾਂ, 30 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ) ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਤਹਿਤ ਐੱਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਨੇ ਪਿੰਡ ਮਹਿਲ ਖੁਰਦ, ਪੰਡੋਰੀ, ਛਾਪਾ ਅਤੇ ਕੁਰੜ ਵਿਖੇ ਕਿਸਾਨਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੇ ਢੁਕਵੇਂ ਅਤੇ ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਧੂੰਏਂ ਕਾਰਨ ਸੜਕਾਂ ’ਤੇ ਦਿੱਖ ਘਟਣ ਨਾਲ ਵੱਡੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਧਿਕਾਰੀਆਂ ਨੇ ਅਪੀਲ ਕੀਤੀ ਕਿ ਖੇਤੀਬਾੜੀ ਮਸ਼ੀਨਰੀ ਨਾਲ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਮਿੱਟੀ ਦੀ ਸਿਹਤ ਸੁਧਰਦੀ ਹੈ ਅਤੇ ਖੇਤੀ ਲਾਗਤਾਂ ਵਿਚ ਕਮੀ ਆਉਂਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨ ‘ਲੱਕੀ ਡਰਾਅ’ ਸਕੀਮ ਵਾਸਤੇ ਜ਼ਰੂਰ ਅਪਲਾਈ ਕਰਨ। ਇਸ ਸਕੀਮ ਤਹਿਤ ਲੱਖਾਂ ਰੁਪਏ ਦੇ ਇਨਾਮ ਰੱਖੇ ਗਏ ਹਨ। ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਅਕਤੂਬਰ ਹੈ ਅਤੇ ਵਧੇਰੇ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲੇਹਲ ਵਿਖੇ ਦਿਮਾਗੀ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਤਪਾ ਰੈਲੀ ਦੀ ਤਿਆਰੀ ’ਚ ਸਰਕਲ ਪ੍ਰਧਾਨ ਨੇ ਪਿੰਡਾਂ ’ਚ ਕੀਤੀਆਂ ਮੀਟਿੰਗਾਂ
Ad Position 24