31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ

ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ ਪੀਣ ਵਾਲੀਆਂ ਮਿਆਰੀ ਅਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਸਦਕਾ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਫੂਡ ਸੇਫ਼ਟੀ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਉਨ੍ਹਾਂ ਵਲੋਂ ਅੱਜ ਤਪਾ ਵਿਖੇ ਚਾਰ ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਦੇ ਨਮੂਨੇ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 01-11-2026
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ ਪੀਣ ਵਾਲੀਆਂ ਮਿਆਰੀ ਅਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਸਦਕਾ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਫੂਡ ਸੇਫ਼ਟੀ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਉਨ੍ਹਾਂ ਵਲੋਂ ਅੱਜ ਤਪਾ ਵਿਖੇ ਚਾਰ ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਦੇ ਨਮੂਨੇ ਲਏ ਗਏ ਹਨ। ਇਨ੍ਹਾਂ ਨਮੂਨਿਆਂ ਨੂੰ ਖਰੜ ਲੈਬ ਵਿਚ ਭੇਜਿਆ ਜਾਵੇਗਾ। ਜੇਕਰ ਇਸ ਵਿਚ ਮਿਲਾਵਟ ਹੁੰਦੀ ਹੈ, ਤਾਂ ਉਕਤ ਦੁਕਾਨਦਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਮੌਕੇ ਲੋਕਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਟੀਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਨਮੂਨੇ ਲਏ ਜਾਂਦੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ , ਤਾਂ ਜੋ ਮਿਲਾਵਟੀ ਮਿਠਾਈਆਂ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ’ਤੇ ਨੱਥ ਪਾਈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ’ਤੇ ਸਿਹਤ ਵਿਭਾਗ ਵਲੋਂ ਇਕ ਖਾਣ-ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕਰਨ ਲਈ ਵੈਨ ਵੀ ਚਲਾਈ ਜਾਂਦੀ ਹੈ, ਜੋ ਕਿ ਰੋਜ਼ਾਨਾ ਸ਼ਹਿਰ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਗਹਿਲ ਦੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਵਿਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼
Ad Position 24