ਇੰਸਪੈਕਟਰ ਕਿਰਨਦੀਪ ਕੌਰ ਨੇ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਸੰਭਾਲਿਆ ਚਾਰਜ
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਉਦੇਸ਼ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵ-ਨਿਯੁਕਤ ਇੰਸਪੈਕਟਰ ਕਿਰਨਦੀਪ ਕੌਰ ਨੇ ਅੱਜ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਸਪੈਕਟਰ ਕਿਰਨਦੀਪ ਕੌਰ ਪਹਿਲੇ ਥਾਣਾ ਮੁਖੀ ਸਰਬਜੀਤ ਸਿੰਘ ਦੀ ਬਦਲੀ ਹੋਣ ਉਪਰੰਤ ਜਗਰਾਉਂ ਤੋਂ ਬਦਲ ਕੇ ਆਏ ਹਨ।
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਉਦੇਸ਼ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵ-ਨਿਯੁਕਤ ਇੰਸਪੈਕਟਰ ਕਿਰਨਦੀਪ ਕੌਰ ਨੇ ਅੱਜ ਥਾਣਾ ਟੱਲੇਵਾਲ ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇੰਸਪੈਕਟਰ ਕਿਰਨਦੀਪ ਕੌਰ ਪਹਿਲੇ ਥਾਣਾ ਮੁਖੀ ਸਰਬਜੀਤ ਸਿੰਘ ਦੀ ਬਦਲੀ ਹੋਣ ਉਪਰੰਤ ਜਗਰਾਉਂ ਤੋਂ ਬਦਲ ਕੇ ਆਏ ਹਨ। ਥਾਣੇ ਪਹੁੰਚਣ ’ਤੇ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਇੰਸਪੈਕਟਰ ਕਿਰਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ।