02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਲੋਕਾਂ ’ਤੇ ਪਰਚੇ ਕਰਨਾ ਸਰਕਾਰ ਦੇ ਜਬਰ ਦਾ ਸਿਖਰ-ਵਿਧਾਇਕ ਕਾਲਾ ਢਿੱਲੋਂ

ਸ਼ਹਿਣਾ, 31 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਸਰਕਾਰ ਆਪਣੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੀ ਹੈ। ਇਹ ਸ਼ਬਦ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਾਂਗਰਸੀ ਆਗੂ ਦਰਸੀ ਖੱਤਰੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਆਖੇ।

Ad Position 21
No active advertisement
ਅਜੀਤ ਡੈਸਕ 01-11-2026
ਸ਼ਹਿਣਾ, 31 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਸਰਕਾਰ ਆਪਣੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੀ ਹੈ। ਇਹ ਸ਼ਬਦ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਾਂਗਰਸੀ ਆਗੂ ਦਰਸੀ ਖੱਤਰੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਮ੍ਰਿਤਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਇਨਸਾਫ ਦੀ ਮੰਗ ਕਰ ਰਹੇ ਲੋਕਾਂ ਨੂੰ ਗੁਮਰਾਹ ਕਰਨਾ ਅਤੇ ਮਾਨਸਾ ਵਿਖੇ ਹੀ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੇ ਆਗੂਆਂ ਨੂੰ ਖਿੱਚ ਧੂਹ ਕਰਨਾ ਅਤੇ ਪਰਚੇ ਦਰਜ ਕਰਨਾ ਸਰਕਾਰ ਦੇ ਜਬਰ ਦਾ ਸਿਖਰ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਫੋਕੀ ਬਿਆਨਬਾਜ਼ੀ ਨਾਲ ਲੋਕਾਂ ਦੇ ਦਿਲ ਜਿੱਤਣ ਨੂੰ ਉਪਰਾਲੇ ਕਰ ਰਹੀ ਹੈ, ਜਦਕਿ ਸਰਕਾਰ ਦੇ ਖ਼ਿਲਾਫ਼ ਉੱਠਣ ਵਾਲੀ ਇਕ ਵੀ ਆਵਾਜ਼ ਨੂੰ ਬਰਦਾਸ਼ਤ ਕਰਨਾ ਸਰਕਾਰ ਦੇ ਵੱਸ ਵਿਚ ਨਹੀਂ ਅਤੇ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੂੰ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਵੀ ਕਾਂਗਰਸ ਲਈ ਸੰਜੀਵਨੀ ਬੂਟੀ ਸਾਬਤ ਹੋਵੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਚੀਮਾ, ਅਮਰਜੀਤ ਸਿੰਘ ਤਲਵੰਡੀ, ਲਖਵੀਰ ਸਿੰਘ ਲੱਖਾ ਈਨਾ, ਡਾ: ਬੱਬੂ ਵੜੈਚ, ਨਵਤੇਜ ਸਿੰਘ, ਗਿਰਧਰ ਮਿੱਤਲ, ਮੱਖਣ ਮਿੱਤਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਮਹਿਦੀਆਣਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਪੇਰਿਆਂ ਦੀਆਂ ਧੀਆਂ ਲਈ ਖੁੱਲ੍ਹੇਗਾ ਮੁਫ਼ਤ ਸਿਲਾਈ ਸੈਂਟਰ-ਜੱਸੀ
Ad Position 24