01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਟਿਕਣ ਮਿਲਣ ’ਤੇ ਵਰਕਰ ਖੁਸ਼

ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਮਹਿਲ ਕਲਾਂ (ਰਾਖਵਾਂ) ਹਲਕੇ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ’ਤੇ ਇਕ ਵਾਰ ਫਿਰ ਵੱਡਾ ਭਰੋਸਾ ਜਤਾਇਆ ਹੈ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਸ ਹਲਕੇ ਤੋਂ ਲਗਾਤਾਰ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਹੈ।

Ad Position 21
No active advertisement
ਕੁਲਵੰਤ ਸਿੰਘ ਪੰਡੋਰੀ ਵਿਧਾਇਕ। 01-11-2026
ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਮਹਿਲ ਕਲਾਂ (ਰਾਖਵਾਂ) ਹਲਕੇ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ’ਤੇ ਇਕ ਵਾਰ ਫਿਰ ਵੱਡਾ ਭਰੋਸਾ ਜਤਾਇਆ ਹੈ। ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਸ ਹਲਕੇ ਤੋਂ ਲਗਾਤਾਰ ਤੀਜੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਹੈ। ਕੁਲਵੰਤ ਸਿੰਘ ਪੰਡੋਰੀ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ 27,064 ਵੋਟਾਂ ਦੀ ਸ਼ਾਨਦਾਰ ਲੀਡ ਨਾਲ ਪਹਿਲੀ ਵਾਰ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ 2022 ਦੀਆਂ ਚੋਣਾਂ ਵਿਚ ਉਨ੍ਹਾਂ ਨੇ ਆਪਣੀ ਇਹ ਲੀਡ ਹੋਰ ਵਧਾਈ ਅਤੇ 30,3 47 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕਰ ਕੇ ਦੂਜੀ ਵਾਰ ਵਿਧਾਇਕ ਬਣਨ ਦਾ ਮਾਣ ਹਾਸਿਲ ਕੀਤਾ। ਬਤੌਰ ਵਿਧਾਇਕ ਉਨ੍ਹਾਂ ਦੇ ਤਜਰਬੇ ਅਤੇ ਕਾਰਜਸ਼ੈਲੀ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (ਪ੍ਰਿਵਿਲੇਜ ਕਮੇਟੀ) ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ । ਤੀਜੀ ਵਾਰ ਟਿਕਟ ਮਿਲਣ ਦੇ ਐਲਾਨ ਤੋਂ ਬਾਅਦ ਹਲਕਾ ਮਹਿਲ ਕਲਾਂ ਦੇ ‘ਆਪ’ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਟਿਕਟ ਮਿਲਣ ’ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੌਰ ਗੰਢੂ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਚੇਅਰਮੈਨ ਗੁਰੀ ਔਲਖ, ਚੇਅਰਮੈਨ ਸੁਖਵਿੰਦਰ ਦਾਸ, ਚੇਅਰਮੈਨ ਪੁਨੀਤ ਮਾਨ, ਸਰਪੰਚ ਬੀਬੀ ਕਿਰਨਾ ਰਾਣੀ, ਸਰਪੰਚ ਸਰਬਜੀਤ ਸਿੰਘ, ਸ਼ੰਭੂ ਮਾਸਟਰ, ਹਰਮਨਜੀਤ ਸਿੰਘ ਕੁਤਬਾ, ਮਨਜੀਤ ਸਿੰਘ ਸਹਿਜੜਾ, ਮੋਹਿਤ ਕੁਮਾਰ ਗਰਗ, ਸਰਬ-ਧਰਮ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਵਿਜੈ ਕੁਮਾਰ ਬਾਂਸਲ, ਹਰਕਮਲ ਸਿੰਘ ਹੈਰੀ, ਯਾਦਵਿੰਦਰ ਸਿੰਘ ਛਾਪਾ, ਅਮਨਦੀਪ ਸਿੰਘ, ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਸਰਪੰਚ ਲਖਵੀਰ ਸਿੰਘ ਮੂੰਮ, ਸਰਪੰਚ ਲਖਵੀਰ ਸਿੰਘ ਸਹੌਰ, ਸਰਪੰਚ ਬਲਵਿੰਦਰ ਸਿੰਘ ਬਾਜਵਾ, ਸਰਪੰਚ ਪਰਦੀਪ ਸਿੰਘ ਰਾਏ, ਸਰਪੰਚ ਰਣਜੀਤ ਸਿੰਘ ਕਲਾਲਾ, ਸਾਬਕਾ ਸਰਪੰਚ ਕਿਰਨਜੀਤ ਸਿੰਘ ਮਿੰਟੂ, ਸਰਪੰਚ ਤੇਜਿੰਦਰ ਸਿੰਘ ਸੱਦੋਵਾਲ, ਸਰਪੰਚ ਗਗਨਦੀਪ ਸਿੰਘ ਘਨੌਰੀ ਖ਼ੁਰਦ, ਕ੍ਰਿਸ਼ਨ ਸਿੰਘ ਬਲਾਕ ਕੁਆਰਡੀਨੇਟਰ, ਜੌਨੀ ਪੰਡੋਰੀ, ਜਗਮੋਹਣ ਸ਼ਾਹ ਰਾਏਸਰ, ਰਾਜਵਿੰਦਰ ਸਿੰਘ ਕਾਲਾ ਠੁੱਲੀਵਾਲ ਅਤੇ ਮਨਜੀਤ ਸਿੰਘ ਧਨੇਸਰ ਆਦਿ ਨੇ ਖ਼ੁਸ਼ੀ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭਦੌੜ ਤੋਂ ਵਿਧਾਇਕ ਉੱਗੋਕੇ ’ਤੇ ਹਾਈ ਕਮਾਂਡ ਨੇ ਜਿਤਾਇਆ ਭਰੋਸਾ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਹੋਇਆ ਅੰਤਿਮ ਸੰਸਕਾਰ
Ad Position 24