01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਪੋਕਸੋ ਐਕਟ ਸੰਬੰਧੀ ਜਾਗਰੂਕ ਕੀਤਾ

ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਵਿਖੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੋਕਸੋ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਡਵੋਕੇਟ ਕਰਨਬੀਰ ਸਿੰਘ ਭੋਤਨਾ, ਐਡਵੋਕੇਟ ਸਾਹਿਲ ਰਹੇਜਾ, ਪੈਰਾ ਲੀਗਲ ਵਲੰਟੀਅਰ ਅਮ੍ਰਿਤਪਾਲ ਸਿੰਘ ਅਤੇ ਯੂ.

Ad Position 21
No active advertisement
ਅਜੀਤ ਡੈਸਕ 01-11-2026
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਵਿਖੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੋਕਸੋ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਡਵੋਕੇਟ ਕਰਨਬੀਰ ਸਿੰਘ ਭੋਤਨਾ, ਐਡਵੋਕੇਟ ਸਾਹਿਲ ਰਹੇਜਾ, ਪੈਰਾ ਲੀਗਲ ਵਲੰਟੀਅਰ ਅਮ੍ਰਿਤਪਾਲ ਸਿੰਘ ਅਤੇ ਯੂ.ਆਈ.ਐੱਲ.ਐੱਸ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਕਾਨੂੰਨ ਦੀ ਵਿਦਿਆਰਥਣ ਮੈਡਮ ਰਿਤਿਕਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਕਾਨੂੰਨੀ ਨੁਕਤਿਆਂ ਤੋਂ ਜਾਣੂ ਕਰਵਾਇਆ। ਟੀਮ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਅਸੁਰੱਖਿਅਤ ਜਾਂ ਅਸਹਿਜ ਮਹਿਸੂਸ ਕਰਵਾਉਂਦਾ ਹੈ, ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਤੁਰੰਤ ਆਪਣੇ ਮਾਪਿਆਂ, ਅਧਿਆਪਕਾਂ ਜਾਂ ਕਿਸੇ ਭਰੋਸੇਮੰਦ ਵਿਅਕਤੀ ਨੂੰ ਇਸ ਬਾਰੇ ਜ਼ਰੂਰ ਦੱਸਣ। ਇਸ ਮੌਕੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਕਿਹਾ ਕਿ ਬੱਚਿਆਂ ਲਈ ਇਕ ਸੁਰੱਖਿਅਤ, ਸਕਾਰਾਤਮਕ ਅਤੇ ਭੈ-ਮੁਕਤ ਮਾਹੌਲ ਸਿਰਜਣਾ ਸਕੂਲ ਪ੍ਰਬੰਧਕਾਂ ਦੀ ਮੁੱਖ ਪ੍ਰਾਥਮਿਕਤਾ ਹੈ। ਕਾਨੂੰਨੀ ਟੀਮ ਵਲੋਂ ਸਕੂਲ ਦੇ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਵੀ ਪੋਕਸੋ ਐਕਟ ਤਹਿਤ ਉਨ੍ਹਾਂ ਦੀਆਂ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਹਮੇਸ਼ਾ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਉਪਲੀ ਗੁਰਦੁਆਰਾ ਸਾਹਿਬ ਲਈ ਕੀਰਤਨ ਲਈ ਸਾਜ ਅਤੇ ਵੇਲ ਭੇਟ ਅਗਲੀ ਖ਼ਬਰ ਹਲਕਾ ਭਦੌੜ ਤੋਂ ਵਿਧਾਇਕ ਉੱਗੋਕੇ ’ਤੇ ਹਾਈ ਕਮਾਂਡ ਨੇ ਜਿਤਾਇਆ ਭਰੋਸਾ
Ad Position 24