ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ
ਦੀ ਮੀਟਿੰਗ ਹੋਈ
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਕੈਪਟਨ ਸੁਖਵੀਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕੁੱਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ ਗਈਆਂ। ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ ਧਾਲੀਵਾਲ, ਕੈਪਟਨ ਸੁਖਜੀਤ ਸਿੰਘ, ਕੈਪਟਨ ਅਮਰਜੀਤ ਸਿੰਘ, ਸੂਬੇਦਾਰ ਹਰਬੰਸ ਸਿੰਘ, ਸੂਬੇਦਾਰ ਕਾਕਾ ਸਿੰਘ, ਸੂਬੇਦਾਰ ਸਾਧੂ ਸਿੰਘ, ਸਬ-ਲੈਫਟੀਨੈਂਟ ਗੁਰਜੰਟ ਸਿੰਘ, ਨਾਇਕ ਐਸ.ਡੀ. ਸ਼ਰਮਾ, ਨਾਇਕ ਗੁਰਦੀਪ ਸਿੰਘ, ਸਿਪਾਹੀ ਗੁਰਚਰਨ ਸਿੰਘ ਆਦਿ ਹਾਜ਼ਰ ਸਨ।