01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ

ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਸਹਿਯੋਗ ਨਾਲ ਪੋਕਸੋ ਐਕਟ 2012 ਸਬੰਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਾਹਿਲ ਰਾਹੇਜਾ ਪੈਨਲ ਐਡਵੋਕੇਟ ਜ਼ਿਲ੍ਹਾ ਅਦਾਲਤਾਂ ਬਰਨਾਲਾ, ਸੁਸ਼੍ਰੀ ਰਿਤਿਕਾ ਲਾਅ ਸਕਾਲਰ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸ੍ਰੀ ਰਾਜ ਸਿੰਘ ਪੈਰਾ ਲੀਗਲ ਵਲੰਟੀਅਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਐਡਵੋਕੇਟਸ। ਅਜੀਤ ਤਸਵੀਰ 01-11-2026
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਸਹਿਯੋਗ ਨਾਲ ਪੋਕਸੋ ਐਕਟ 2012 ਸਬੰਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਾਹਿਲ ਰਾਹੇਜਾ ਪੈਨਲ ਐਡਵੋਕੇਟ ਜ਼ਿਲ੍ਹਾ ਅਦਾਲਤਾਂ ਬਰਨਾਲਾ, ਸੁਸ਼੍ਰੀ ਰਿਤਿਕਾ ਲਾਅ ਸਕਾਲਰ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸ੍ਰੀ ਰਾਜ ਸਿੰਘ ਪੈਰਾ ਲੀਗਲ ਵਲੰਟੀਅਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ 2012 ਦੇ ਵੱਖ-ਵੱਖ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਨਾਲ ਹੋਣ ਵਾਲੇ ਸ਼ੋਸ਼ਣ, ਜਿਨਸੀ ਉਤਪੀੜਨ, ਨਿੱਜੀ ਸੁਰੱਖਿਆ ਅਤੇ ਬੱਚਿਆਂ ਨੂੰ ਪ੍ਰਾਪਤ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ। ਉਨ੍ਹਾਂ ਨੇ ਬੱਚਿਆਂ ਦੀ ਸੁਰੱਖਿਆ ਲਈ ਬਣਾਏ ਗਏ ਕਾਨੂੰਨੀ ਪ੍ਰਬੰਧਾਂ ਬਾਰੇ ਚਾਨਣਾ ਪਾਉਂਦਿਆਂ ਕਿਸੇ ਵੀ ਅਣਉਚਿਤ ਘਟਨਾ ਜਾਂ ਸ਼ੋਸ਼ਣ ਦੀ ਸਥਿਤੀ ਵਿਚ ਜਾਗਰੂਕ ਰਹਿਣ ਅਤੇ ਸਮੇਂ ਸਿਰ ਸੂਚਨਾ ਦੇਣ ਦੀ ਮਹੱਤਤਾ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਅਸੁਰੱਖਿਅਤ ਸਥਿਤੀਆਂ ਦੀ ਪਛਾਣ ਕਰਨ, ਆਪਣੇ ਅਧਿਕਾਰਾਂ ਨੂੰ ਸਮਝਣ ਅਤੇ ਲੋੜ ਪੈਣ ’ਤੇ ਉਚਿਤ ਸਹਾਇਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀ ਗੱਲ ਰੱਖਣ ਲਈ ਉਤਸ਼ਾਹਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਅਤੇ ਉਨ੍ਹਾਂ ਲਈ ਸੁਰੱਖਿਅਤ ਵਾਤਾਵਰਣ ਦੀ ਸਿਰਜਣਾ ਕਰਨਾ ਬਹੁਤ ਜ਼ਰੂਰੀ ਹੈ। ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਅਤੇ ਆਤਮ-ਵਿਸ਼ਵਾਸੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ
Ad Position 24