ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਬੀ. ਵੀ.
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਪਲੇਵੇ ਤੋਂ ਨਰਸਰੀ ਜਮਾਤ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਇਕਾਗਰਤਾ, ਸਰੀਰਕ ਸਰਗਰਮੀ, ਹੱਥਾਂ-ਅੱਖਾਂ ਦੇ ਤਾਲਮੇਲ ਅਤੇ ਸੰਤੁਲਨ ਬਣਾਉਣ ਦੀ ਸਮਰੱਥਾ ਨੂੰ ਵਿਕਸਤ ਕਰਨਾ ਸੀ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰੀਰਕ ਵਿਕਾਸ ਵਿਚ ਯੋਗਦਾਨ ਪਾਉਂਦੀਆਂ ਹਨ ਅਤੇ ਨਾਲ ਹੀ ਉਨ੍ਹਾਂ ਦੀਆਂ ਸਮਾਜਿਕ ਤੇ ਭਾਵਨਾਤਮਕ ਸਮਰੱਥਾਵਾਂ ਨੂੰ ਨਿਖਾਰਨ ਵਿਚ ਵੀ ਮਦਦ ਕਰਦੀਆਂ ਹਨ।