ਐਸ.ਐਸ.ਡੀ. ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਐਸ. ਐਸ.
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਐਸ.ਐਸ.ਡੀ ਕਾਲਜ ਬਰਨਾਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ (ਲੜਕੇ ਅਤੇ ਲੜਕੀਆਂ) ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ ਹੋਈ। ਜਿਸ ਦੇ ਉਦਘਾਟਨ ਕਰਨ ਦੀ ਰਸਮ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਸਕਦੀਆਂ ਹਨ। ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਪੰਜਾਬ ਸਰਕਾਰ ਵਿਚ ਸਿੱਖਿਆ ਅਤੇ ਖੇਡ ਮੰਤਰੀ ਸਨ ਤਾਂ ਉਸ ਸਮੇਂ ਖੇਡਾਂ ਲਈ ਬਜਟ ਵਿਚ ਵੱਡਾ ਵਾਧਾ ਕੀਤਾ ਗਿਆ ਅਤੇ ਇਸ ਸਾਲ 1800 ਕਰੋੜ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਿੰਡ ਵਿਚ ਖੇਡ ਮੈਦਾਨ ਬਣਾਏ ਗਏ। ਇਸ ਚੈਂਪੀਅਨਸ਼ਿਪ ’ਚ ਐਸ.ਡੀ ਕਾਲਜ ਬਰਨਾਲਾ, ਐੱਸ.ਐੱਸ.ਡੀ. ਕਾਲਜ ਬਰਨਾਲਾ, ਯੂਨੀਵਰਸਿਟੀ ਕਾਲਜ ਬਰਨਾਲਾ, ਯੂਨੀਵਰਸਿਟੀ ਕਾਲਜ ਢਿੱਲਵਾਂ, ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਡੀ.ਏ.ਵੀ ਕਾਲਜ ਬਠਿੰਡਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਸਮੇਤ 14 ਕਾਲਜਾਂ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਐਸ.ਡੀ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਪ੍ਰਿੰਸੀਪਲ ਡਾ: ਰਾਕੇਸ਼ ਜਿੰਦਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਪ੍ਰੋ: ਭਾਰਤ ਭੂਸਣ, ਰੰਗਕਰਮੀ ਭੁਪਿੰਦਰ ਬਰਨਾਲਾ, ਠੇਕੇਦਾਰ ਬਿੰਦਰ ਸਿੰਘ ਲੌਂਗੋਵਾਲ, ਜਗਸੀਰ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤ ਸਿੰਘ, ਜਤਿੰਦਰ ਗੋਇਲ, ਪ੍ਰਸਿੱਧ ਨੈਟਬਾਲ ਖਿਡਾਰੀ ਇੰਸਪੈਕਟਰ ਰਾਜਪਾਲ ਸਿੰਘ, ਪ੍ਰੋ: ਚਰਨਜੀਤ ਸਿੰਘ, ਪ੍ਰੋ: ਪਰਵਿੰਦਰ ਕੌਰ, ਪ੍ਰੋ: ਗੁਰਪਿਆਰ ਸਿੰਘ, ਪ੍ਰੋ: ਹਰਪ੍ਰੀਤ ਕੌਰ ਸਮੇਤ ਕਾਲਜ ਸਟਾਫ਼ ਹਾਜ਼ਰ ਸਨ।