ਕਿਸਾਨ ਵਾਤਾਵਰਨ ਦੀ ਸੰਭਾਲ਼ ਲਈ ਸਹਿਯੋਗ ਦੇਣ-ਸੰਦੀਪ ਸਿੰਘ
ਸੰਦੌੜ, 31 ਅਕਤੂਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਚ ਹੱਥਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀਆਂ ਗੱਠਾਂ ਬਣਾ ਕੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸੰਦੌੜ, 31 ਅਕਤੂਬਰ (ਜਸਵੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਚ ਹੱਥਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀਆਂ ਗੱਠਾਂ ਬਣਾ ਕੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਜ਼ਹਿਰੀਲਾ ਧੂੰਆਂ ਫੈਲਦਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ।