ਸਾਬਕਾ ਸਰਪੰਚ ਮੁਕੰਦ ਸਿੰਘ ਪੂਨੀਆ ਟੱਲੇਵਾਲ ਦਾ ਦਿਹਾਂਤ
ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਾਬਕਾ ਅਧਿਕਾਰਤ ਸਰਪੰਚ ਮੁਕੰਦ ਸਿੰਘ ਪੂਨੀਆ ਦਾ ਅੱਜ ਅਚਾਨਕ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਾਬਕਾ ਅਧਿਕਾਰਤ ਸਰਪੰਚ ਮੁਕੰਦ ਸਿੰਘ ਪੂਨੀਆ ਦਾ ਅੱਜ ਅਚਾਨਕ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖ਼ਬਰ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ’ਤੇ ਉਨ੍ਹਾਂ ਦੇ ਸਪੁੱਤਰ ਗੁਰਜੀਤ ਸਿੰਘ ਪੂਨੀਆ ਸਮੇਤ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਲਾਕੇ ਦੀਆਂ ਵੱਖ-ਵੱਖ ਪ੍ਰਮੁੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਥਾਨਕ ਆਗੂਆਂ, ਮੌਜੂਦਾ ਸਰਪੰਚ, ਪੰਚਾਇਤ ਮੈਂਬਰਾਂ ਵੱਖ-ਵੱਖ ਰਾਜਨੀਤਕ ਆਗੂਆਂ ਨੇ ਕਿਹਾ ਕਿ ਮੁਕੰਦ ਸਿੰਘ ਪੂਨੀਆ ਦੇ ਤੁਰ ਜਾਣ ਨਾਲ ਪੂਨੀਆ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 1 ਨਵੰਬਰ ਨੂੰ ਪਿੰਡ ਟੱਲੇਵਾਲ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।