04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵੈਸਟ ਸਿਟੀ ਕਾਲੋਨੀ ਵਾਸੀਆਂ ਵਲੋਂ ਐੱਮ.ਪੀ. ਮੀਤ ਹੇਅਰ ਅਤੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਸਨਮਾਨ ਕਾਲੋਨੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤਾ ਭਰੋਸਾ

ਬਰਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵੈੱਸਟ ਸਿਟੀ ਵੈੱਲਫੇਅਰ ਸੁਸਾਇਟੀ ਕਮੇਟੀ ਵਲੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਕਾਲੋਨੀ ਵਿਚ ਪਹੁੰਚਣ ’ਤੇ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਜਿੰਦਲ ਨੇ ਜੀ ਆਇਆਂ ਨੂੰ ਆਖਿਆ।

Ad Position 21
No active advertisement
ਅਜੀਤ ਡੈਸਕ 04-11-2026
ਬਰਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਵੈੱਸਟ ਸਿਟੀ ਵੈੱਲਫੇਅਰ ਸੁਸਾਇਟੀ ਕਮੇਟੀ ਵਲੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਕਾਲੋਨੀ ਵਿਚ ਪਹੁੰਚਣ ’ਤੇ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਜਿੰਦਲ ਨੇ ਜੀ ਆਇਆਂ ਨੂੰ ਆਖਿਆ। ਉਪਰੰਤ ਸੁਸਾਇਟੀ ਦੇ ਪ੍ਰਧਾਨ ਹਰਚਰਨ ਸਿੰਘ ਮਾਨ ਨੇ ਕਾਲੋਨੀ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਵਿਕਾਸ ਕਾਰਜ ਜਲਦੀ ਕਰਵਾਉਣ ਦੀ ਅਪੀਲ ਕੀਤੀ। ਐਮ.ਪੀ. ਮੀਤ ਹੇਅਰ ਨੇ ਕਾਲੋਨੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵੈਸਟ ਸਿਟੀ ਕਾਲੋਨੀ ਦੀਆਂ ਸੜਕਾਂ ਬਣਾਉਣ ਲਈ ਟੈਂਡਰ ਪਹਿਲਾਂ ਹੀ ਹੋ ਚੁੱਕੇ ਹਨ ਅਤੇ ਜਲਦੀ ਹੀ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਮੇਅਰ ਹਸਨਪ੍ਰੀਤ ਭਾਰਦਵਾਜ ਨੇ ਦੱਸਿਆ ਕਿ ਕਾਲੋਨੀ ਦੇ ਸਾਹਮਣੇ ਲੰਘ ਰਹੇ ਬਰਸਾਤੀ ਨਾਲੇ ਨੂੰ ਬਹੁਤ ਜਲਦੀ ਢੱਕ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਆਈ.ਟੀ.ਆਈ. ਚੌਂਕ ਤੋਂ ਬਾਜਾਖਾਨਾ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਮੰਚ ਦਾ ਸੰਚਾਲਨ ਗੋਕਲ ਪ੍ਰਕਾਸ਼ ਗੁਪਤਾ ਨੇ ਕੀਤਾ। ਇਸ ਮੌਕੇ ਮੀਤ ਪ੍ਰਧਾਨ ਭਰਤ ਭੂਸ਼ਣ ਕਾਲੀ, ਕੈਸ਼ੀਅਰ ਪ੍ਰਦੀਪ ਕੁਮਾਰ, ਸਹਾਇਕ ਕੈਸ਼ੀਅਰ ਸੁਰਿੰਦਰ ਕੁਮਾਰ ਬਿੱਟੂ, ਦਰਸ਼ਨ ਸਿੰਘ ਗੁਰੂ, ਰਵਿੰਦਰ ਕੁਮਾਰ, ਜੀਵਨ ਕੁਮਾਰ, ਡਾ. ਰਾਮਪਾਲ, ਮਾਸਟਰ ਅਮਰਜੀਤ ਸਿੰਘ, ਤਨੇਜਾ ਜੀ, ਜ਼ੋਰਾ ਸਿੰਘ ਆਦਿ ਮੈਂਬਰ ਅਤੇ ਕਾਲੋਨੀ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੀਨੀਅਰ ਆਗੂ ਕਰਮਜੀਤ ਸਿੰਘ ਸਿੱਧੂ ਦਾ ਦਿਹਾਂਤ
Ad Position 24