ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਲੇਖ ਮੁਕਾਬਲੇ ਕਰਵਾਏ
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਬਰਨਾਲਾ, 3 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਇਕ ਅਜਿਹਾ ਸਮਰਪਿਤ ਪਲੇਟਫ਼ਾਰਮ ਪ੍ਰਦਾਨ ਕਰਨਾ ਹੈ ਜਿੱਥੇ ਉਹ ਆਪਣੀ ਪ੍ਰਤਿਭਾ ਦਾ ਖੁੱਲ੍ਹ ਕੇ ਪ੍ਰਗਟਾਵਾ ਕਰ ਸਕਣ। ਇਸ ਮੌਕੇ ਸਕੂਲ ਵਾਇਸ ਪ੍ਰਿੰਸੀਪਲ ਮੈਡਮ ਸੁਮਨ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।