ਗਹਿਲ ਕਾਲਜ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਗੁਰਬਾਣੀ ਦਾ ਪਾਠ ਕੀਤਾ ਗਿਆ।
ਟੱਲੇਵਾਲ, 3 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਗੁਰਬਾਣੀ ਦਾ ਪਾਠ ਕੀਤਾ ਗਿਆ। ਪਾਠ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਵਿਦਿਆਰਥਣਾਂ ਨਾਲ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਸਥਾਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਾਤਾ ਸਾਹਿਬ ਕੌਰ ਜੀ ਨੂੰ ਖ਼ਾਲਸਾ ਪੰਥ ਦੀ ਮਾਤਾ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦਾ ਸਥਾਨ ਬਹੁਤ ਹੀ ਸਤਿਕਾਰਯੋਗ ਹੈ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।