ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ
ਮਹਿਲ ਕਲਾਂ, 4 ਨਵੰਬਰ (ਤਰਸੇਮ ਸਿੰਘ ਗਹਿਲ)- ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਐੱਸ.
ਐ
ਐੱਸ.ਡੀ.ਐੱਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਖੇਤਾਂ ਵਿੱਚ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ
05-11-2026
ਮਹਿਲ ਕਲਾਂ, 4 ਨਵੰਬਰ (ਤਰਸੇਮ ਸਿੰਘ ਗਹਿਲ)- ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਐੱਸ.ਡੀ.ਐੱਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ ਵਲੋਂ ਨੇੜਲੇ ਪਿੰਡ ਭੱਦਲਵੱਡ ਵਿਖੇ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰ ਕੇ ਪਰਾਲੀ ਪ੍ਰਬੰਧਨ ਸ ਬੰਧੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਇਕ ਖੇਤ ਵਿਚ ਪਰਾਲੀ ਨੂੰ ਲੱਗੀ ਅੱਗ ਦਾ ਪਤਾ ਲੱਗਣ ’ਤੇ ਐੱਸ.ਡੀ.ਐੱਮ. ਵਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਹੀ ਅੱਗ ਬੁਝਾਈ ਗਈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ -ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ ਅਤੇ ਮਿੱਟੀ ਵਿਚ ਮੌਜੂਦ ਲਾਭਦਾਇਕ ਜੀਵਾਣੂ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਦਾ ਨਿਪਟਾਰਾ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਕੇ ਖੇਤਾਂ ਵਿਚ ਹੀ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।