05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ- ਆਯੂਸ਼ ਗੋਇਲ

ਤਪਾ ਮੰਡੀ, 4 ਨਵੰਬਰ (ਪ੍ਰਵੀਨ ਗਰਗ)- ਸਾਨੂੰ ਗਰੀਨ ਦੀਵਾਲੀ ਮਨਾ ਕੇ ਜਾਗ੍ਰਿਤੀ ਪੈਦਾ ਕਰਨੀ ਚਾਹੀਦੀ ਹੈ ਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.

Ad Position 21
No active advertisement
ਅਜੀਤ ਡੈਸਕ 05-11-2026
ਤਪਾ ਮੰਡੀ, 4 ਨਵੰਬਰ (ਪ੍ਰਵੀਨ ਗਰਗ)- ਸਾਨੂੰ ਗਰੀਨ ਦੀਵਾਲੀ ਮਨਾ ਕੇ ਜਾਗ੍ਰਿਤੀ ਪੈਦਾ ਕਰਨੀ ਚਾਹੀਦੀ ਹੈ ਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਆਯੂਸ਼ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ’ਚ ਵਿਸ਼ੇਸ਼ ਤੌਰ ’ਤੇ ਦੀਵਾਲੀ ਦੇ ਮੌਕੇ ਲੋਕਾਂ ਵਲੋਂ ਵੱਡੀ ਮਾਤਰਾ ’ਚ ਪਟਾਕੇ ਚਲਾਏ ਜਾਂਦੇ ਹਨ ਤੇ ਕਰੋੜਾਂ ਰੁਪਏ ਧੂੰਆਂ ਬਣ ਕੇ ਹਵਾ ਵਿਚ ਉੱਡ ਜਾਂਦੇ ਹਨ, ਅਜਿਹਾ ਹੋਣ ਨਾਲ ਜਿੱਥੇ ਵਾਤਾਵਰਨ ਗੰਧਲਾ ਹੋ ਜਾਂਦਾ ਹੈ, ਉੱਥੇ ਅਨੇਕਾਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਤੇ ਵਾਤਾਵਰਨ ਦੇ ਦੂਸ਼ਿਤ ਹੋਣ ਦੇ ਨਾਲ-ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦੇਣਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ’ਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਬੱਚਿਆਂ ਨੇ ਝੰਡੇ ਗੱਡੇ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ
Ad Position 24