05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਪਹਿਲਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ਼ਹਿਣਾ, 4 ਨਵੰਬਰ (ਸੁਰੇਸ਼ ਗੋਗੀ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਪਹਿਲਾ ਮੁਫ਼ਤ ਮੈਡੀਕਲ ਕੈਂਪ ਬੇਗਮਪੁਰਾ ਖਾਲਸਾ ਲਹਿਰ ਸਤਿਗੁਰੂ ਰਵਿਦਾਸ ਮਿਸ਼ਨ ਹਸਪਤਾਲ ਬਰਨਾਲਾ ਵਲੋਂ ਡਾ: ਹਰਜਿੰਦਰ ਸਿੰਘ ਜੱਖੂ ਐਮ. ਬੀ.

Ad Position 21
No active advertisement
ਅਜੀਤ ਡੈਸਕ 05-11-2026
ਸ਼ਹਿਣਾ, 4 ਨਵੰਬਰ (ਸੁਰੇਸ਼ ਗੋਗੀ)- ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਪਹਿਲਾ ਮੁਫ਼ਤ ਮੈਡੀਕਲ ਕੈਂਪ ਬੇਗਮਪੁਰਾ ਖਾਲਸਾ ਲਹਿਰ ਸਤਿਗੁਰੂ ਰਵਿਦਾਸ ਮਿਸ਼ਨ ਹਸਪਤਾਲ ਬਰਨਾਲਾ ਵਲੋਂ ਡਾ: ਹਰਜਿੰਦਰ ਸਿੰਘ ਜੱਖੂ ਐਮ.ਬੀ.ਬੀ.ਐਸ, ਸੀ.ਐਮ.ਸੀ ਲੁਧਿਆਣਾ ਦੀ ਦੇਖ ਰੇਖ ਹੇਠ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਕਰਨ ਲਈ ਸਿਮਰਨਜੀਤ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ ਦੇ ਪੁੱਤਰ ਈਮਾਨ ਸਿੰਘ ਮਾਨ ਕਾਰਜਕਾਰਨੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਜਿਸ ਤਰ੍ਹਾਂ ਡਾ: ਹਰਜਿੰਦਰ ਸਿੰਘ ਜੱਖੂ ਵਲੋਂ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਕੀਤੀ ਜਾ ਰਹੀ ਹੈ। ਉਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਹਰਜਿੰਦਰ ਸਿੰਘ ਜੱਖੂ ਹਲਕਾ ਇੰਚਾਰਜ ਭਦੌੜ ਨੇ ਕਿਹਾ ਕਿ ਹਲਕਾ ਭਦੌੜ ਦੇ ਲੋਕਾਂ ਦੀ ਸੇਵਾ ਹੀ ਮੇਰਾ ਧਰਮ ਹੈ ਕਿਉਂਕਿ ਗਰੀਬੀ ਹੋਣ ਕਾਰਨ ਅਤੇ ਸਰਕਾਰਾਂ ਦੇ ਮਾੜੇ ਸਿਸਟਮ, ਮਹਿੰਗਾਈ ਕਾਰਨ ਗਰੀਬ ਲੋਕ ਆਪਣੇ ਇਲਾਜ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਹਲਕਾ ਭਦੌੜ ਦੇ ਪਿੰਡਾਂ ਵਿਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ, ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦਾ ਚੈੱਕਅੱਪ ਕਰ ਕੇ ਉਨ੍ਹਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ, ਫਰੀ ਮੈਡੀਕਲ ਕੈਂਪ ਸਮੇਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੇ ਮੁੱਖ ਸੇਵਾਦਾਰ ਬਾਬਾ ਨਗਿੰਦਰ ਸਿੰਘ ਖਾਲਸਾ ਅਤੇ ਗੁਰਜੀਤ ਸਿੰਘ ਖਾਲਸਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮਾਨ, ਡਾ: ਜੱਖੂ ਅਤੇ ਡਾਕਟਰੀ ਟੀਮ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਲਖਵੀਰ ਸਿੰਘ ਦੋਦੇਵਾਲੀਆ, ਗੁਰਮੁੱਖ ਸਿੰਘ, ਦਰਸ਼ਨ ਸਿੰਘ ਸਿੱਧੂ, ਬੰਤ ਸਿੰਘ ਬਾਠ, ਸੇਵਕ ਸਿੰਘ ਸਹਾਰਾ ਲੈਬਰੋਟਰੀ ਸ਼ਹਿਣਾ, ਸਵਰਨ ਸਿੰਘ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ
Ad Position 24