04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਥੇ. ਟੇਕ ਸਿੰਘ ਧਨੌਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵਲੋਂ ਬੀਤੇ ਦਿਨੀਂ ਗੁਰ ਚਰਨਾ ਵਿਚ ਜਾ ਬਿਰਾਜੇ ਪ੍ਰਮੁੱਖ ਸਿੱਖ ਸ਼ਖਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਜਥੇਦਰ ਚੂੰਘਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਜਸਦੀਪ ਸਿੰਘ ਤੋਂ ਇਲਾਵਾ ਸਮੂਹ ਚੂੰਘਾ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਚਲਾਣਾ ਪਰਿਵਾਰ ਦੇ ਨਾਲ-ਨਾਲ ਪੰਥ ਅਤੇ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Ad Position 21
No active advertisement
ਜਥੇਦਾਰ ਟੇਕ ਸਿੰਘ ਧਨੌਲਾ ਪਿੰਡ ਚੂੰਘਾ ਵਿਖੇ ਜਥੇਦਾਰ ਬਲਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ। ਤਸਵੀਰ : ਸੋਨੀ ਚੀਮਾ 05-11-2026
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵਲੋਂ ਬੀਤੇ ਦਿਨੀਂ ਗੁਰ ਚਰਨਾ ਵਿਚ ਜਾ ਬਿਰਾਜੇ ਪ੍ਰਮੁੱਖ ਸਿੱਖ ਸ਼ਖਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਜਥੇਦਰ ਚੂੰਘਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਜਸਦੀਪ ਸਿੰਘ ਤੋਂ ਇਲਾਵਾ ਸਮੂਹ ਚੂੰਘਾ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਚਲਾਣਾ ਪਰਿਵਾਰ ਦੇ ਨਾਲ-ਨਾਲ ਪੰਥ ਅਤੇ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਚੂੰਘਾ ਨੇ ਆਪਣੇ ਜੀਵਨ ਦੌਰਾਨ ਸਿੱਖੀ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੌਰਾਨ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਣਜੀਤ ਸਿੰਘ ਸਾਬਕਾ ਸਰਪੰਚ, ਆੜਤੀਆ ਕਰਨੈਲ ਸਿੰਘ, ਜਸਵਿੰਦਰ ਸਿੰਘ ਲੱਧੜ, ਸੁਖਪਾਲ ਸਿੰਘ, ਸਰਪੰਚ ਹਰਦੀਪ ਸਿੰਘ ਦੀਪਾ, ਜਸਪ੍ਰੀਤ ਸਿੰਘ ਜੱਸੀ ਆਦਿ ਤੋਂ ਇਲਾਵਾ ਹੋਰ ਵੀ ਪਿੰਡ ਵਾਸ਼ੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓਲਾ ਇਲੈਕਟ੍ਰਿਕ ਸਕੂਟਰੀ ਦਾ ਅਧਕਾਰਤ ਸ਼ੋਅ ਰੂਮ ਹੁਣ ਬਰਨਾਲਾ ’ਚ ਪਹਿਲੀ ਦਸੰਬਰ ਤੋਂ ਸਰਵਿਸ ਦੀ ਸੁਵਿਧਾ ਵੀ ਹੋਵੇਗੀ ਉਪਲੱ... ਅਗਲੀ ਖ਼ਬਰ ਵਿਧਾਇਕ ਪੰਡੋਰੀ ਨੂੰ ਮੁੜ ਉਮੀਦਵਾਰ ਐਲਾਨਣ ’ਤੇ ਦੀਵਾਨਾ ਪੰਚਾਇਤ ਨੇ ਕੀਤਾ ਸਨਮਾਨਿਤ
Ad Position 24