04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੀਰੀ ਪੀਰੀ ਖ਼ਾਲਸਾ ਕਾਲਜ ਦਾ ਬੀ.ਏ ਭਾਗ ਦੂਜਾ ਦੇ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਭਦੌੜ, 4 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਬੀ. ਏ ਭਾਗ ਦੂਸਰਾ ਦੇ ਸਮੈਸਟਰ ਤੀਜਾ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਭਦੌੜ, 4 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਬੀ.ਏ ਭਾਗ ਦੂਸਰਾ ਦੇ ਸਮੈਸਟਰ ਤੀਜਾ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇੰਚਾਰਜ ਡਾ: ਅਮਨਪ੍ਰੀਤ ਕੌਰ ਅਤੇ ਪ੍ਰੋ: ਹਰਦੀਪ ਸਿੰਘ ਨੇ ਦੱਸਿਆ ਕਿ ਇੰਨਾ ਨਤੀਜਿਆਂ ਵਿਚ ਵਿਦਿਆਰਥਣ ਜਸਮੀਨ ਕੌਰ ਨੇ 8.48 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰ ਕੇ ਪਹਿਲਾ, ਵਿਦਿਆਰਥਣ ਸੁਖਦੀਪ ਕੌਰ ਨੇ 8.37 ਐਸ.ਜੀ.ਪੀ.ਏ ਅੰਕ ਲੈ ਕੇ ਦੂਜਾ ਅਤੇ ਵਿਦਿਆਰਥਣ ਗੁਰਵੀਰ ਕੌਰ ਨੇ 8.07 ਐਸ.ਜੀ.ਪੀ.ਏ ਅੰਕ ਲੈ ਕੇ ਤੀਜਾ ਸਥਾਨ ਲਿਆ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਜਿੱਥੇ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈਂਦੇ ਹਨ, ਉੱਥੇ ਹੀ ਅਕਾਦਮਿਕ ਖੇਤਰ ਵਿਚ ਵਧੀਆ ਅੰਕ ਹਾਸਲ ਕਰ ਕੇ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ: ਰੁਪੇਸ਼ ਸਿੰਗਲਾ ਅਤੇ ਸਟਾਫ਼ ਨੇ ਕੀਤਾ ਖੂਨਦਾਨ ਅਗਲੀ ਖ਼ਬਰ ਪਰਗਟ ਸਿੰਘ ਦੀ ਕਪਤਾਨੀ ’ਚ ਸਿਆਸੀ ਮੈਚ ਵੱਡੇ ਫ਼ਰਕ ਨਾਲ ਜਿੱਤਾਂਗੇ- ਗਰੇਵਾਲ
Ad Position 24