07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਜਾਗਰੂਕਤਾ ਸਮਾਗਮ ਕਰਵਾਇਆ

ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸੀਨੀਅਰ ਸੈਕੰਡਰੀ ਸਕੂਲ ਗਹਿਲ (ਬਰਨਾਲਾ) ਵਿਖੇ ਐਨ. ਐਸ.

Ad Position 21
No active advertisement
ਅਜੀਤ ਡੈਸਕ 07-11-2026
ਟੱਲੇਵਾਲ, 6 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸੀਨੀਅਰ ਸੈਕੰਡਰੀ ਸਕੂਲ ਗਹਿਲ (ਬਰਨਾਲਾ) ਵਿਖੇ ਐਨ.ਐਸ.ਐਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਮਿਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੇ ਸਹਿਯੋਗ ਨਾਲ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਸਿੱਖਿਆ ਸੰਸਥਾਵਾਂ ਅਤੇ ਸਮਾਜ ਦੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਇੱਥੇ ਮਿਲੀ ਜਾਗਰੂਕਤਾ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸਮਾਜ ਦੀ ਉਸਾਰੂ ਤਬਦੀਲੀ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਇਸ ਉਪਰੰਤ ਸ਼੍ਰੀਮਤੀ ਆਭਾ ਸੋਨੀ, ਜ਼ਿਲ੍ਹਾ ਯੂਥ ਅਫ਼ਸਰ, ਮਾਈ ਭਾਰਤ ਕੇਂਦਰ ਬਰਨਾਲਾ ਅਤੇ ਕ੍ਰਿਪਾਲ ਸਿੰਘ ਗਿੱਲ, ਸੇਵਾਮੁਕਤ ਪ੍ਰਿੰਸੀਪਲ ਅਤੇ ਕੋਚ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਗੰਭੀਰ ਸਮੱਸਿਆ, ਇਸ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਸਬੰਧੀ ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਵੱਲੋਂ ਕੀਤੇ ਉਪਰਾਲਿਆਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮੀਰੀ-ਪੀਰੀ ਖ਼ਾਲਸਾ ਕਾਲਜ, ਭਦੌੜ ਤੋਂ ਪ੍ਰੋ: ਗੁਰਮੀਤ ਕੌਰ, ਸਹਾਇਕ ਪ੍ਰੋਫੈਸਰ, ਕਮਰਸ ਵਿਭਾਗ, ਪ੍ਰੋ: ਅਮਨਦੀਪ ਕੌਰ, ਲੈਕਚਰਾਰ ਦਿਲਰਾਜ ਕੌਰ ਨੇ ਵੀ ਨਸ਼ਿਆਂ ਦੀ ਸਮੱਸਿਆ ਦੇ ਵੱਖ-ਵੱਖ ਪਹਿਲੂਆਂ ਅਤੇ ਇਸ ਦੇ ਖ਼ਾਤਮੇ ਲਈ ਨੌਜਵਾਨਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਕਲਮ ਛੋੜ ਹੜਤਾਲ ਕਰ ਕੇ ਦੂਜੇ ਦਿਨ ਵੀ ਕੀਤਾ ਕੰਮ ਮੁਕੰਮਲ ਠੱਪ ਅਗਲੀ ਖ਼ਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਲਵਾਈ ਹਾਜ਼ਰੀ
Ad Position 24