ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ
ਮਹਿਲ ਕਲਾਂ, 6 ਦਸੰਬਰ (ਤਰਸੇਮ ਸਿੰਘ ਗਹਿਲ)-ਐੱਸ. ਬੀ.
ਮਹਿਲ ਕਲਾਂ, 6 ਦਸੰਬਰ (ਤਰਸੇਮ ਸਿੰਘ ਗਹਿਲ)-ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਸਿਰਜਣਾਤਮਿਕਤਾ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਬੇਹੱਦ ਖ਼ੂਬਸੂਰਤ ਰੰਗੀਨੀਆਂ ਬਣਾਈਆਂ ਗਈਆਂ। ਇਸ ਤੋਂ ਇਲਾਵਾ ਗੀਤ-ਸੰਗੀਤ, ਗਿੱਧਾ, ਭੰਗੜਾ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਦੀਆਂ ਇਨ੍ਹਾਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ ਅਤੇ ਪੰਜਾਬੀ ਸਭਿਆਚਾਰ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਸੱਭਿਆਚਾਰਕ ਵਿਰਾਸਤਾਂ ਦੀ ਝਲਕ ਵੀ ਪੇਸ਼ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਨਿਲ ਕੁਮਾਰ ਜਿੰਦਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਡਿਗਰੀਆਂ ਹਾਸਲ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਭਵਿੱਖ ਵਿਚ ਇੱਕ ਚੰਗੇ ਨਾਗਰਿਕ ਬਣ ਕੇ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਸਮਾਗਮ ਦੌਰਾਨ ਸੰਸਥਾ ਦੇ ਮੁਖੀ ਸੁਸ਼ੀਲ ਕੁਮਾਰ ਬਾਂਸਲ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।