06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਵਾਂ-ਧੀਆਂ ਸਤਿਕਾਰ ਯੋਜਨਾ ’ਚ ਆਂਗਣਵਾੜੀ ਵਰਕਰਾਂ ਦਾ ਅਹਿਮ ਰੋਲ-ਵਿਧਾਇਕ ਪੰਡੋਰੀ

ਮਹਿਲ ਕਲਾਂ, 6 ਨਵੰਬਰ (ਤਰਸੇਮ ਸਿੰਘ ਗਹਿਲ)-ਇਸਤਰੀ ’ਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਂਗਣਵਾੜੀ ਵਰਕਰਾਂ ਨਾਲ ਅਹਿਮ ਮੀਟਿੰਗ ਸ਼ਹੀਦ ਬਾਬਾ ਜੰਗ ਸਿੰਘ ਪਾਰਕ ਮਹਿਲ ਕਲਾਂ ਸੋਢੇ ਵਿਖੇ ਕੀਤੀ ਗਈ। ਇਸ ਦੌਰਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾ ਪੂਰਨ ਨੇਪਰੇ ਚਾੜ੍ਹਨ ’ਚ ਅਹਿਮ ਰੋਲ ਅਦਾ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਸਨਮਾਨ ਰਾਸ਼ੀ ਜਾਰੀ ਕਰਨ ਸਬੰਧੀ ਸੁਝਾਅ ਲਏ ਗਏ ਅਤੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-11-2026
ਮਹਿਲ ਕਲਾਂ, 6 ਨਵੰਬਰ (ਤਰਸੇਮ ਸਿੰਘ ਗਹਿਲ)-ਇਸਤਰੀ ’ਤੇ ਬਾਲ ਵਿਕਾਸ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਆਂਗਣਵਾੜੀ ਵਰਕਰਾਂ ਨਾਲ ਅਹਿਮ ਮੀਟਿੰਗ ਸ਼ਹੀਦ ਬਾਬਾ ਜੰਗ ਸਿੰਘ ਪਾਰਕ ਮਹਿਲ ਕਲਾਂ ਸੋਢੇ ਵਿਖੇ ਕੀਤੀ ਗਈ। ਇਸ ਦੌਰਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾ ਪੂਰਨ ਨੇਪਰੇ ਚਾੜ੍ਹਨ ’ਚ ਅਹਿਮ ਰੋਲ ਅਦਾ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਸਨਮਾਨ ਰਾਸ਼ੀ ਜਾਰੀ ਕਰਨ ਸਬੰਧੀ ਸੁਝਾਅ ਲਏ ਗਏ ਅਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਅਤੇ ਸੀ.ਡੀ.ਪੀ.ਓ ਹਰਬੰਸ ਸਿੰਘ ’ਤੇ ਸੂਬਾ ਜੁਆਇੰਟ ਸੈਕਟਰੀ ਮੈਡਮ ਰਮਨਦੀਪ ਕੌਰ ਮਹਿਲ ਕਲਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਫਲ ਯੋਜਨਾ ਹੈ ਅਤੇ ਜੋ ਆਮ ਆਦਮੀ ਪਾਰਟੀ ਦੇ ਚੋਣ ਵਾਅਦਿਆਂ ਵਿਚ ਸੀ। ਇਸ ਯੋਜਨਾ ਨੂੰ ਮਾਵਾਂ ਧੀਆਂ ਤੱਕ ਪੁੱਜਦਾ ਕਰਨ ਲਈ ਆਂਗਣਵਾੜੀ ਵਰਕਰਾਂ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਵੀ ਦੀਵਾਲੀ ਦੇ ਸੁੱਭ ਦਿਹਾੜੇ ਤੇ ਸਨਮਾਨ ਰਾਸ਼ੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੀ.ਡੀ.ਪੀ.ਓ ਮਹਿਲ ਕਲਾਂ ਹਰਬੰਸ ਸਿੰਘ ਅਤੇ ਸੂਬਾ ਜੁਆਇੰਟ ਸਕੱਤਰ ਰਮਨਦੀਪ ਕੌਰ ਮਹਿਲ ਕਲਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਵਿਚ ਅਹਿਮ ਰੋਲ ਅਦਾ ਕੀਤਾ ਹੈ। ਪਿੰਡਾਂ ਵਿਚ ਔਰਤਾਂ ਦੇ ਫਾਰਮ ਭਰਨ ਤੋਂ ਲੈ ਕੇ ਇਸ ਸਹੂਲਤ ਨੂੰ ਹਰ ਔਰਤ ਤੱਕ ਪੁੱਜਦਾ ਕਰਨ ਲਈ ਤਨਦੇਹੀ ਨਾਲ ਯਤਨ ਕੀਤੇ, ਜਿਸ ਸਦਕਾ ਅੱਜ ਪੰਜਾਬ ਦੀ ਹਰ ਔਰਤ ਅਤੇ 18 ਸਾਲ ਤੋਂ ਉੱਤੇ ਨੌਜਵਾਨ ਲੜਕੀ ਇਸ ਭਲਾਈ ਸਕੀਮ ਦਾ ਲਾਭ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੇ ਜਾਂਦੇ ਕੰਮਾਂ ਨੂੰ ਆਂਗਣਵਾੜੀ ਉਤਸ਼ਾਹ ਕਰਨ ਕਰਦੀਆਂ ਹਨ, ਇਸ ਲਈ ਆਂਗਣਵਾੜੀ ਵਰਕਰਾਂ ਦਾ ਮਾਣ ਸਨਮਾਨ ਵੀ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਦੀਵਾਲੀ ਦੇ ਮੌਕੇ ’ਤੇ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੌਰ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਭਾਈ ਮਨਜੀਤ ਸਿੰਘ ਸਹਿਜੜਾ,ਸਰਪੰਚ ਗੁਰਦੀਪ ਸਿੰਘ ਛਾਪਾ, ਨਿੱਜੀ ਸਹਾਇਕ ਬਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ’ਤੇ ਸਟਾਫ਼ ਨੂੰ ਤੋਹਫ਼ੇ ਵੰਡੇ ਅਗਲੀ ਖ਼ਬਰ ਸ਼ਹਿਣਾ ਕਬੱਡੀ ਟੂਰਨਾਮੈਂਟ ’ਤੇ ਹੋਈ ਲੜਾਈ, ਅੱਧੀ ਰਾਤ ਤੋਂ ਬਾਅਦ ਹੋਇਆ ਮੁਲਤਵੀ
Ad Position 24