07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਧੂਮਧਾਮ ਨਾਲ ਸੰਪੰਨ

ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਅਕਾਲ ਅਕੈਡਮੀ ਮਹਿਲ ਕਲਾਂ ਵਿਖੇ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਸਮਾਗਮ ਦਾ ਆਗਾਜ਼ ਇਲਾਹੀ ਬਾਣੀ ਦੇ ਸ਼ਬਦ ਗਾਇਨ ਨਾਲ ਹੋਇਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਅਨੁਸ਼ਾਸਨ ਬੱਧ ਮਾਰਚ ਪਾਸਟ, ਝੰਡਾ ਲਹਿਰਾਉਣ ਦੀ ਰਸਮ, ਖੇਡਾਂ ਦੀ ਸਹੁੰ ਅਤੇ ਮਸ਼ਾਲ ਦੌੜ ਵਰਗੀਆਂ ਰਸਮਾਂ ਨਿਭਾਈਆਂ ਗਈਆਂ, ਜੋ ਕਿ ਆਪਸੀ ਏਕਤਾ ਅਤੇ ਖੇਡ ਭਾਵਨਾ ਦਾ ਪ੍ਰਤੀਕ ਹੋ ਨਿੱਬੜੀਆਂ। ਖੇਡਾਂ ਦੌਰਾਨ ਵੱਖ-ਵੱਖ ਐਥਲੈਟਿਕ ਮੁਕਾਬਲੇ, ਰੰਗਾਰੰਗ ਪੇਸ਼ਕਾਰੀਆਂ ਅਤੇ ਏਅਰੋਬਿਕਸ ਰਾਹੀਂ ਬੱਚਿਆਂ ਨੇ ਆਪਣੀ ਸਰੀਰਕ ਯੋਗਤਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਖੇਡ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸ੍ਰੀ ਹਰਜਿੰਦਰ ਸਿੰਘ ਬੇਦੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਸੁਨੀਤਇੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਿਸ਼ੇਸ਼ ਤ ੌਰ ’ਤੇ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਉਨ੍ਹਾਂ ਸਕੂਲ ਵਲੋਂ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਨੇ ਆਏ ਹੋਏ ਮੁੱਖ ਮਹਿਮਾਨਾਂ, ਮਾਪਿਆਂ ਅਤੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਵਾਲੇ ਸਮੂਹ ਅਧਿਆਪਕਾਂ ਤੇ ਸਟਾਫ਼ ਦਾ ਧੰਨਵਾਦ ਕਰਦਿਆਂ ਬੱਚਿਆਂ ਦੇ ਸੁਨਹ ਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੈਨ ਸਭਾ ਵਲੋਂ ਝੁੱਗੀ ਝੌਂਪੜੀ ਵਾਲਿਆਂ ਨੂੰ ਮਠਿਆਈ ਵੰਡੀ ਅਗਲੀ ਖ਼ਬਰ ਬੇਕਰੀ ਦਾ ਗੰਦਾ ਪਾਣੀ ਛੱਪੜ ’ਚ ਪਾਉਣ ਖ਼ਿਲਾਫ਼ ਭੜਕੇ ਮੁਹੱਲਾ ਵਾਸੀ, ਐੱਨ.ਜੀ.ਟੀ. ਦਾ ਖੜਕਾਇਆ ਬੂਹਾ
Ad Position 24