ਸ਼੍ਰੋ ਅ ਦ ਬਾਦਲ ਵਲੋਂ ‘ਹੁਣ ਮੌਕਾ ਪੰਜਾਬ ਨੂੰ’ ਯਾਤਰਾ 17 ਤੋਂ- ਖਡਿਆਲ
ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸ੍ਰੀ ਦਮਦਮਾ ਸਾਹਿਬ ਤੋਂ ਪੰਜਾਬ ਭਰ ਵਿੱਚ ‘ਹੁਣ ਮੌਕਾ ਪੰਜਾਬ ਨੂੰ’ ਦੇ ਨਾਂਅ ਹੇਠ 16 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪੰਜਾਬ ਭਰ ਵਿਚ ਯਾਤਰਾ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ 2022 ਵਿੱਚ ਸੱਤਾ ਦੀ ਵਾਗਡੋਰ ਸੌਂਪੀ ਸੀ ਪਰ ਸੂਬੇ ਦਾ ਹਰ ਇਕ ਵਿਭਾਗ ਅਤੇ ਦਫਤਰੀ ਕੰਮਕਾਜ ਚਲਾਉਣ ਲਈ ਦਿੱਲੀ ਵਾਲੇ ਬੈਠੇ ਹਨ ।
ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸ੍ਰੀ ਦਮਦਮਾ ਸਾਹਿਬ ਤੋਂ ਪੰਜਾਬ ਭਰ ਵਿੱਚ ‘ਹੁਣ ਮੌਕਾ ਪੰਜਾਬ ਨੂੰ’ ਦੇ ਨਾਂਅ ਹੇਠ 16 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪੰਜਾਬ ਭਰ ਵਿਚ ਯਾਤਰਾ ਦੀ ਸ਼ੁਰੂਆਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ 2022 ਵਿੱਚ ਸੱਤਾ ਦੀ ਵਾਗਡੋਰ ਸੌਂਪੀ ਸੀ ਪਰ ਸੂਬੇ ਦਾ ਹਰ ਇਕ ਵਿਭਾਗ ਅਤੇ ਦਫਤਰੀ ਕੰਮਕਾਜ ਚਲਾਉਣ ਲਈ ਦਿੱਲੀ ਵਾਲੇ ਬੈਠੇ ਹਨ ।ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਇਨਸਾਫ ਤਾਂ ਕੀ ਮਿਲਣਾ ਸੀ, ਸਗੋਂ ਧੱਕੇਸ਼ਾਹੀਆਂ ਹੋ ਰਹੀਆਂ ਹਨ। ਭਾਵੇਂ ਉਹ ਮੁੱਖ ਮੰਤਰੀ ਦੀ ਰੈਲੀ ਨੂੰ ਕਾਲਾ ਝੰਡਾ ਦਿਖਾ ਕੇ ਵਿਰੋਧ ਕਰਨ ਵਾਲਾ ਮੋਹਨਜੀਤ ਸਿੰਘ ਸ਼ੇਰੋ ਹੋਵੇ, ਭਾਵੇਂ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲਾ ਗੁਲਜਾਰ ਸਿੰਘ ਤੂਰਬਨਜਾਰਾ ਜਾਂ ਫਿਰ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੋਵੇ। ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਤੋਂ 17 ਨਵੰਬਰ ਨੂੰ ਸੰਤ ਅਤਰ ਸਿੰਘ ਦੇ ਜਨਮ ਅਸਥਾਨ ਚੀਮਾ ਸਾਹਿਬ ਤੋਂ ਹੋ ਕੇ ਇਹ ਯਾਤਰਾ ਸੁਨਾਮ ਪਹੁੰਚੇਗੀ। ਜਿਸ ਵਿਚ ਪਾਰਟੀ ਦੇ ਜੁਝਾਰੂ ਵਰਕਰ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਇਹ ਯਾਤਰਾ ਜੋ ਕਿ ਸੁਨਾਮ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਅਤੇ ਸ਼ਹਿਰ ਦੇ ਮੇਨ ਮਾਰਗਾਂ ਤੋਂ ਹੁੰਦਾ ਹੋਇਆ ਵੱਡਾ ਕਾਫਲਾ ਜਾਵੇਗਾ। ਉਨ੍ਹਾਂ ਕਿਹਾ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਦਿੱਲੀ ਵਾਲਿਆਂ ਦੇ ਮਨਸੂਬੇ ਮੁੜ ਸਫਲ ਨਹੀਂ ਹੋਣ ਦੇਣਗੇ।