ਰਾਜਵੀਰ ਸਿੰਘ ਬੱਗਾ ਨੇ ਸ਼ੂਟਿੰਗ ਮੁਕਾਬਲਿਆਂ ’ਚ ਜਿੱਤੇ ਚਾਂਦੀ ਅਤੇ ਕਾਂਸੀ ਦੇ ਤਗਮੇ
ਸੰਗਰੂਰ, 9 ਨਵੰਬਰ (ਧੀਰਜ ਪਸ਼ੌਰੀਆ)-ਮੁਹਾਲੀ ਵਿਖੇ ਕਰਵਾਏ ਗਏ ਓਪਨ ਸਟੇਟ ਪੰਜਾਬ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿਚ ਸੰਗਰੂਰ ਦੇ ਹੋਣਹਾਰ ਨਿਸ਼ਾਨੇਬਾਜ਼ ਰਾਜਵੀਰ ਸਿੰਘ ਬੱਗਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਪ੍ਰੀਤ ਸਿੰਘ ਬੱਗਾ ਦੇ ਸਪੁੱਤਰ ਰਾਜਵੀਰ ਸਿੰਘ ਬੱਗਾ ਨੇ 50 ਮੀਟਰ 22 ਬੋਰ ਰਾਈਫਲ ਵਰਗ ਵਿੱਚ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ।
ਸ਼ੂਟਿੰਗ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਵਾਲੇ ਰਾਜਵੀਰ ਸਿੰਘ ਬੱਗਾ। ਤਸਵੀਰ-ਮੁਕੇਸ਼ ਕੁਮਾਰ
10-11-2026