08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਥਕ ਸੇਵਾਵਾਂ ਬਦਲੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦਮਦਮਾ ਸਾਹਿਬ ਸਨਮਾਨਿਤ

ਸ਼ੇਰਪੁਰ, 9 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਪ੍ਰਬੰਧਕ ਕਮੇਟੀ ਸ਼ੇਰਪੁਰ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਸ਼ੇਰਪੁਰ ਨੂੰ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਨਿਰਮਲ ਸਿੰਘ ਨੇ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਸਮਾਜ ਲਈ ਬਰਾਬਰਤਾ ਦਾ ਸਿਧਾਂਤ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦੀ ਵਿਲੱਖਣਤਾ ਅਤੇ ਨਿਆਰੇਪਣ ਦਾ ਪ੍ਰਗਟਾਵਾ ਕਰਦਾ ਹੈ।

Ad Position 21
No active advertisement
ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦਮਦਮਾ ਸਾਹਿਬ ਨੂੰ ਸਨਮਾਨਿਤ ਕਰਦੇ ਹੋਏ ਆਗੂ। ਤਸਵੀਰ ਦਰਸ਼ਨ ਸਿੰਘ ਖੇੜੀ 10-11-2026
ਸ਼ੇਰਪੁਰ, 9 ਨਵੰਬਰ (ਦਰਸ਼ਨ ਸਿੰਘ ਖੇੜੀ)-ਗੁਰਦੁਆਰਾ ਅਕਾਲ ਪ੍ਰਕਾਸ਼ ਪ੍ਰਬੰਧਕ ਕਮੇਟੀ ਸ਼ੇਰਪੁਰ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਸ਼ੇਰਪੁਰ ਨੂੰ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਨਿਰਮਲ ਸਿੰਘ ਨੇ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚੇ ਸਮਾਜ ਲਈ ਬਰਾਬਰਤਾ ਦਾ ਸਿਧਾਂਤ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦੀ ਵਿਲੱਖਣਤਾ ਅਤੇ ਨਿਆਰੇਪਣ ਦਾ ਪ੍ਰਗਟਾਵਾ ਕਰਦਾ ਹੈ। ਸਮਾਜਿਕ ਸਰੋਕਾਰਾਂ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਮਾਜ ਦੇ ਸਮੂਹਿਕ ਕਲਿਆਣ ਲਈ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਅਤੇ ਸਿਧਾਂਤਾਂ ਨੂੰ ਸਾਨੂੰ ਆਪਣੇ ਜੀਵਨ ਵਿਚ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਪਾਵਨ ਗੁਰਬਾਣੀ ਮਨੁੱਖੀ ਜੀਵਨ ਨੂੰ ਹਰ ਪੱਖੋਂ ਮੁਕੰਮਲ ਬਣਾਉਣ ਲਈ ਰਾਹ ਦਸੇਰਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਮਤਿ ਦੀ ਵਿਚਾਰਧਾਰਾ ਨੂੰ ਗ੍ਰਹਿਣ ਕਰਦਿਆਂ ਆਪਣੇ ਜੀਵਨ ਨੂੰ ਗੁਰਬਾਣੀ ਅਨੁਸਾਰ ਢਾਲੀਏ। ਇਸ ਮੌਕੇ ਭਾਈ ਗੁਰਮੀਤ ਸਿੰਘ ਜਵੰਧਾ ਪ੍ਰਧਾਨ, ਮਾਸਟਰ ਚਰਨ ਸਿੰਘ ਜਵੰਧਾ, ਸੁਭਦੀਪ ਸਿੰਘ ਤੂਰ ਕੈਨੇਡਾ, ਨੰਬਰਦਾਰ ਬਹਾਦਰ ਸਿੰਘ, ਰਣਜੀਤ ਸਿੰਘ ਗੁੰਮਟੀ, ਗੁਰਚਰਨ ਸਿੰਘ ਥਿੰਦ, ਗੁਰਮੇਲ ਸਿੰਘ ਧਾਲੀਵਾਲ, ਧੰਨਾ ਸਿੰਘ ਥਿੰਦ, ਬਲਵਿੰਦਰ ਸਿੰਘ ਫ਼ੌਜੀ, ਦਰਸ਼ਨ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ
Ad Position 24