10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕ੍ਰਿਸ਼ਚੀਅਨ ਕਬਰਿਸਤਾਨ ਲਈ ਜਗ੍ਹਾ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਗੁਰਬਾਜ਼ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ ਕੱਪੜੇ ਲਾਹ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਕ੍ਰਿਸ਼ਚੀਅਨ ਕਬਰਿਸਤਾਨ ਲਈ ਜਗ੍ਹਾ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਅੱਜ ਕ੍ਰਿਸ਼ਚੀਅਨ ਨੈਸ਼ਨਲ ਫ਼ਰੰਟ ਪੰਜਾਬ ਦੇ ਕੋਆਰਡੀਨੇਟਰ ਗੁਰਬਾਜ਼ ਸਿੰਘ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਕੱਪੜੇ ਲਾਹ ਕੇ ਨਗਰ ਨਿਗਮ ਦੇ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰਬਾਜ਼ ਸਿੰਘ ਨੇ ਦੱਸਿਆ ਕਿ ਕ੍ਰਿਸ਼ਚੀਅਨ ਕਬਰਿਸਤਾਨ ਦੇ ਨਾਲ ਨਗਰ ਨਿਗਮ ਵਲੋਂ ਕੂੜੇ ਦਾ ਡੰਪ ਬਣਾਇਆ ਹੋਇਆ ਹੈ।

Ad Position 21
No active advertisement
ਨਗਰ ਨਿਗਮ ਦਫ਼ਤਰ ਵਿਖੇ ਕੱਪੜੇ ਲਾਹ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਗੁਰਬਾਜ਼ ਸਿੰਘ। ਤਸਵੀਰ : ਰਿੰਪੀ ਸਟੂਡੀਓ 11-11-2026
ਬਰਨਾਲਾ, 10 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵਿਖੇ ਕ੍ਰਿਸ਼ਚੀਅਨ ਕਬਰਿਸਤਾਨ ਲਈ ਜਗ੍ਹਾ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਅੱਜ ਕ੍ਰਿਸ਼ਚੀਅਨ ਨੈਸ਼ਨਲ ਫ਼ਰੰਟ ਪੰਜਾਬ ਦੇ ਕੋਆਰਡੀਨੇਟਰ ਗੁਰਬਾਜ਼ ਸਿੰਘ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਕੱਪੜੇ ਲਾਹ ਕੇ ਨਗਰ ਨਿਗਮ ਦੇ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰਬਾਜ਼ ਸਿੰਘ ਨੇ ਦੱਸਿਆ ਕਿ ਕ੍ਰਿਸ਼ਚੀਅਨ ਕਬਰਿਸਤਾਨ ਦੇ ਨਾਲ ਨਗਰ ਨਿਗਮ ਵਲੋਂ ਕੂੜੇ ਦਾ ਡੰਪ ਬਣਾਇਆ ਹੋਇਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ ਕਿ ਕਿਸੇ ਵੀ ਸ਼ਹਿਰ ਵਿਚ ਕੂੜੇ ਦਾ ਡੰਪ ਨਹੀਂ ਹੋਣਾ ਚਾਹੀਦਾ ਅਤੇ ਇਕੱਠਾ ਕੀਤੇ ਗਏ ਕੂੜੇ ਦੀ ਨਾਲੋ-ਨਾਲ ਰੀਸਾਈਕਲਿੰਗ ਕੀਤੀ ਜਾਣੀ ਚਾਹੀਦੀ ਹੈ ਪਰ ਨਗਰ ਨਿਗਮ ਵਲੋਂ ਕਬਰਿਸਤਾਨ ਦੀ ਜਗ੍ਹਾ ਦੇ ਅੱਗੇ-ਪਿਛਲੇ ਕੂੜੇ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਗਏ ਹਨ ਅਤੇ ਕਬਰਿਸਤਾਨ ਦੀਆਂ ਦੋਵੇਂ ਕੰਧਾਂ ਢਾਹ ਦਿੱਤੀਆਂ ਗਈਆਂ ਹਨ, ਜੋ ਕਿ ਸ਼ਰੇ੍ਹਆਮ ਐਨ.ਜੀ.ਟੀ. ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਅੱਠ ਮਹੀਨਿਆਂ ਤੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਅਧਿਕਾਰੀਆਂ ਤੇ ਮੇਅਰ ਪਾਸ ਪਾਸ ਕਬਰਿਸਤਨ ਵਿਚੋਂ ਕੂੜਾ ਚੁੱਕਣ ਜਾਂ ਜਗ੍ਹਾ ਦਾ ਤਬਾਦਲਾ ਕਰਨ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਜਦੋਂਕਿ ਇਸ ਜਗ੍ਹਾ ਉੱਪਰ ਇਸਾਈ ਭਾਈਚਾਰੇ ਨੂੰ ਮ੍ਰਿਤਕਾਂ ਦੇਹਾਂ ਦਫ਼ਨਾਉਣ ਲਈ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਬਾਜ਼ ਸਿੰਘ ਨੇ ਦੱਸਿਆ ਕਿ ਉਸ ਵਲੋਂ ਪਿਛਲੇ ਦਿਨੀਂ ਕਮਿਸ਼ਨਰ ਨਗਰ ਨਿਗਮ ਨੂੰ ਕਬਰਿਸਤਾਨ ਲਈ ਜਗ੍ਹਾ ਦੇ ਤਬਾਦਲੇ ਸਬੰਧੀ ਇਕ ਦਰਖਾਸਤ ਵੀ ਦਿੱਤੀ ਗਈ ਸੀ, ਜੋ ਉਨ੍ਹਾਂ ਨੇ ਨਗਰ ਨਿਗਮ ਦਫ਼ਤਰ ਵਿਖੇ ਭੇਜ ਦਿੱਤੀ ਸੀ ਪਰ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਇਸ ਮੰਗ ਨੂੰ ਅੱਜ ਦੀ ਮੀਟਿੰਗ ਵਿਚ ਏਜੰਡੇ ਵਿਚ ਸ਼ਾਮਿਲ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕ੍ਰਿਸ਼ਚੀਅਨ ਭਾਈਚਾਰੇ ਦੀ ਮੰਗ ਨੂੰ ਨਾ ਮੰਨਿਆ ਗਿਆ ਤਾਂ ਉਹ ਮਿਤੀ 16 ਨਵੰਬਰ ਤੋਂ ਨਗਰ ਨਿਗਮ ਦਫ਼ਤਰ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਇਸ ਦੀ ਪੂਰੀ ਜ਼ੁੰਮੇਵਾਰੀ ਕਮਿਸ਼ਨਰ ਨਗਰ ਨਿਗਮ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਦੀ ਮੀਟਿੰਗ ’ਚੋਂ ਭਾਜਪਾ ਅਤੇ ਆਜ਼ਾਦ ਕੌਂਸਲਰਾਂ ਨੇ ਕੀਤਾ ਵਾਕਆਊਟ ਅਗਲੀ ਖ਼ਬਰ ਵਾਈ.ਐੱਸ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ
Ad Position 24