10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਮਲਾ ਪਿੰਡ ਉਗੋਕੇ ਜ਼ਮੀਨ ਦੇ ਵਿਵਾਦ ਦਾ- ਕਿਸਾਨ ਯੂਨੀਅਨਾਂ ਅਤੇ ਪ੍ਰਸ਼ਾਸਨ ਦਰਮਿਆਨ ਟਕਰਾਅ ਟਲਿਆ

ਸ਼ਹਿਣਾ, 10 ਨਵੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਇਕ ਜ਼ਮੀਨ ਦੇ ਮਾਮਲੇ ਦੇ ਸਬੰਧ ਵਿਚ ਪਿੰਡ ਜਗਜੀਤਪੁਰਾ ਨੇੜੇ ਪ੍ਰਸ਼ਾਸਨ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਟਕਰਾਅ ਆਪਸੀ ਸੂਝ ਬੂਝ ਨਾਲ ਟਲ ਗਿਆ। ਜ਼ਿਕਰਯੋਗ ਹੈ ਕਿ ਧਾਰਮਿਕ ਸੰਪਰਦਾਇ ਦੇ ਇਕ ਆਗੂ ਵਲੋਂ ਜ਼ਮੀਨ ਦਾ ਕਬਜ਼ਾ ਵਰੰਟ ਦਰਜਨ ਤੋਂ ਵੱਧ ਵਾਰ ਲਿਆਂਦਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਸ਼ਹਿਣਾ, 10 ਨਵੰਬਰ (ਸੁਰੇਸ਼ ਗੋਗੀ)-ਪਿੰਡ ਉਗੋਕੇ ਵਿਖੇ ਇਕ ਜ਼ਮੀਨ ਦੇ ਮਾਮਲੇ ਦੇ ਸਬੰਧ ਵਿਚ ਪਿੰਡ ਜਗਜੀਤਪੁਰਾ ਨੇੜੇ ਪ੍ਰਸ਼ਾਸਨ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਟਕਰਾਅ ਆਪਸੀ ਸੂਝ ਬੂਝ ਨਾਲ ਟਲ ਗਿਆ। ਜ਼ਿਕਰਯੋਗ ਹੈ ਕਿ ਧਾਰਮਿਕ ਸੰਪਰਦਾਇ ਦੇ ਇਕ ਆਗੂ ਵਲੋਂ ਜ਼ਮੀਨ ਦਾ ਕਬਜ਼ਾ ਵਰੰਟ ਦਰਜਨ ਤੋਂ ਵੱਧ ਵਾਰ ਲਿਆਂਦਾ ਗਿਆ। ਜਦਕਿ ਕਿਸਾਨ ਜਥੇਬੰਦੀਆਂ ਦੇ ਕਬਜ਼ਾ ਵਰੰਟ ਦਾ ਵਿਰੋਧ ਹਰ ਵਾਰੀ ਇਸ ਲਈ ਕਰ ਰਹੀਆਂ ਸਨ ਕਿ ਇਹ ਪਿੰਡ ਦੇ ਲੋਕਾਂ ਦੀ ਜ਼ਮੀਨ ਹੈ, ਕਿਸੇ ਬਾਹਰੀ ਵਿਅਕਤੀ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਅੱਜ ਵੱਡੀ ਗਿਣਤੀ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਪਹੁੰਚਿਆਂ ਹੋਇਆ ਸੀ। ਜਦ ਕਬਜ਼ਾ ਵਰੰਟ ਲੈਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਜ਼ਮੀਨ ਵਿਚ ਦਾਖਲ ਹੋਣ ਲੱਗੇ ਤਾਂ ਕਿਸਾਨ ਜਥੇਬੰਦੀਆਂ ਨੇ ਡਟ ਕੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਤੋਂ ਇਲਾਵਾ ਕਬਜਾਕਾਰੀ ਧਿਰ ਨੂੰ ਜ਼ਮੀਨ ’ਚ ਦਾਖਲ ਹੋਣ ਤੋਂ ਰੋਕ ਦਿੱਤਾ। ਬਾਅਦ ਵਿਚ ਪੁਲਿਸ ਤੇ ਸਿਵਲ ਅਧਿਕਾਰੀਆਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਯੋਗ ਅਦਾਲਤ ਵਿਚ ਧਾਰਮਿਕ ਸੰਪਰਦਾਇ ਦੇ ਹੱਕ ਵਿਚ ਫ਼ੈਸਲਾ ਹੋਣ ਉਪਰੰਤ ਵਾਰ-ਵਾਰ ਕਬਜ਼ਾ ਵਰੰਟ ਜਾਰੀ ਹੋ ਰਿਹਾ ਹੈ। ਜਦਕਿ ਕਬਜ਼ੇ ਦੇ ਵਿਰੋਧ ਵਿਚ ਪੂਰੀ ਪੈਰਵਾਈ ਵਿਰੋਧੀ ਧਿਰ ਨੇ ਨਹੀਂ ਕੀਤੀ। ਇਸ ਲਈ ਕਾਨੂੰਨੀ ਕਾਰਵਾਈ ਹਰ ਹਾਲਤ ਵਿਚ ਅਮਲ ’ਚ ਲਿਆਂਦੀ ਜਾਵੇਗੀ। ਇਸ ਸਮੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਮਾਨਯੋਗ ਹਾਈਕੋਰਟ ਵਿਚ ਕੇਸ ਲਾ ਚੁੱਕੇ ਹਨ। ਜਦਕਿ ਸਟੇਅ ਨਹੀਂ ਮਿਲਦੀ ਤਦ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਕਿਹਾ ਕਿ ਉਹ ਮਾਨਯੋਗ ਅਦਾਲਤ ਦਾ ਸਤਿਕਾਰ ਕਰਦੇ ਹਨ ਪਰ ਕਈ ਵਾਰ ਫ਼ੈਸਲੇ ਲੋਕ ਵਿਰੋਧੀ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਹਰ ਕਾਨੂੰਨੀ ਕਾਰਵਾਈ ਝੱਲਣ ਲਈ ਤਿਆਰ ਹਨ ਪਰ ਜ਼ਮੀਨ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦੀਵਾਨਾ ਦੇ 16 ਵਿਦਿਆਰਥੀ ਰਾਜ ਪੱਧਰੀ ਖੇਡਾਂ ਵਿਚ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ
Ad Position 24