10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਯੂਨੀਵਰਸਿਟੀ ਕਾਲਜ ਢਿਲਵਾਂ ਦੇ ਖਿਡਾਰੀਆਂ ਨੇ ਅੰਤਰ-ਕਾਲਜ ਨੈੱਟਬਾਲ ਮੁਕਾਬਲਿਆਂ ’ਚ ਹਾਸਲ ਕੀਤਾ ਦੂਜਾ ਸਥਾਨ

ਤਪਾ ਮੰਡੀ, 10 ਨਵੰਬਰ (ਪ੍ਰਵੀਨ ਗਰਗ)-ਯੂਨੀਵਰਸਿਟੀ ਕਾਲਜ ਢਿਲਵਾਂ ਦੇ ਲੜਕਿਆਂ ਦੀ ਨੈੱਟਬਾਲ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ: ਲਖਵਿੰਦਰ ਸਿੰਘ ਰੱਖੜਾ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Ad Position 21
No active advertisement
ਅੰਤਰ-ਕਾਲਜ ਨੈੱਟਬਾਲ ਮੁਕਾਬਲਿਆਂ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਆਪਣੇ ਮੈਡਲ ਦਿਖਾਉਂਦੇ ਹੋਏ ਨਾਲ ਕਾਲਜ ਸਟਾਫ਼। ਤਸਵੀਰ : ਪ੍ਰਵੀਨ ਗਰਗ 11-11-2026
ਤਪਾ ਮੰਡੀ, 10 ਨਵੰਬਰ (ਪ੍ਰਵੀਨ ਗਰਗ)-ਯੂਨੀਵਰਸਿਟੀ ਕਾਲਜ ਢਿਲਵਾਂ ਦੇ ਲੜਕਿਆਂ ਦੀ ਨੈੱਟਬਾਲ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ: ਲਖਵਿੰਦਰ ਸਿੰਘ ਰੱਖੜਾ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਡਾ: ਰੱਖੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਹਰ ਪੱਖੋਂ ਮਜ਼ਬੂਤ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਕਾਲਜ, ਆਪਣੇ ਪਿੰਡ, ਕੋਚ ਸਾਹਿਬਾਨਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਮੁਕਾਬਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ: ਅਮਨਦੀਪ ਕੌਰ ਅਤੇ ਪ੍ਰੋ: ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਇਨ੍ਹਾਂ ਅੰਤਰ-ਕਾਲਜ ਨੈੱਟਬਾਲ ਮੁਕਾਬਲਿਆਂ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ। ਸੁਪਰ ਲੀਗ ਦੇ ਫਸਵੇਂ ਮੁਕਾਬਲਿਆਂ ਦੌਰਾਨ ਯੂਨੀਵਰਸਿਟੀ ਕਾਲਜ ਢਿੱਲਵਾਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਮਹਿੰਦਰਾ ਕਾਲਜ ਪਟਿਆਲਾ, ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਅਤੇ ਐੱਸ.ਡੀ. ਕਾਲਜ ਬਰਨਾਲਾ ਨੂੰ ਹਰਾ ਕੇ ਦੂਜਾ ਸਥਾਨ ਆਪਣੇ ਨਾਂਅ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ: ਅਮਨਦੀਪ ਕੌਰ ਅਤੇ ਪ੍ਰੋ: ਗੁਰਪ੍ਰੀਤ ਸਿੰਘ ਤੋਂ ਇਲਾਵਾ ਡਾ: ਮਨਜੀਤ ਸਿੰਘ, ਪ੍ਰੋ: ਰਮਨਦੀਪ ਸਿੰਘ, ਡਾ: ਸਵਰਨ ਕੌਰ, ਪ੍ਰੋ: ਗੁਰਪ੍ਰੀਤ ਕੌਰ (ਪੰਜਾਬੀ), ਪ੍ਰੋ: ਗੁਰਪ੍ਰੀਤ ਕੌਰ, ਡਾ: ਬਿਕਰਮਜੀਤ ਪੁਰਬਾ ਅਤੇ ਕਾਲਜ ਦੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਵੀਆਂ ਰੇਲਵੇ ਗੱਡੀਆਂ ਰਾਤ ਦੇ ਸਮੇਂ ਚਲਾਉਣ ਦੀ ਲੋੜ- ਸ਼ਾਮ ਲਾਲ ਗੋਇਲ ਅਗਲੀ ਖ਼ਬਰ ਪਿੰਡ ਉਗੋਕੇ ਵਿਖੇ ਨਸ਼ੇੜੀਆਂ ਦੇ ਅੱਡੇ ਵਾਲੀ ਥਾਂ ਨੂੰ ਪੁਲਿਸ ਪ੍ਰਸ਼ਾਸਨ ਨੇ ਕੀਤਾ ਸਾਫ਼
Ad Position 24