ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣਾ ਪੰਜਾਬ ਤੇ ਕੇਂਦਰ ਸਰਕਾਰ ਦੀ ਨਾਲਾਇਕੀ-ਐਡਵੋਕੇਟ ਭਰੂਰ
ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਐਡਵੋਕੇਟ ਹਰਦੀਪ ਸਿੰਘ ਭਰੂਰ ਪ੍ਰਧਾਨ ਬਾਰ ਐਸੋਸੀਏਸ਼ਨ ਸੁਨਾਮ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਸਿੱਖਾਂ ਵਿਰੁੱਧ ਚੱਲੀ ਜਾ ਰਹੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰਾਂ ਵਲੋਂ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਐਡਵੋਕੇਟ ਭਰੂਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀ ਮੌਤ ’ਤੇ ਉਨ੍ਹਾਂ ਨੂੰ ਸਰਕਾਰਾਂ ਵਲੋਂ ਆਖ਼ਰੀ ਵਾਰ ਦਰਸ਼ਨਾਂ ਲਈ ਪੈਰੋਲ ਨਾ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਪਹਿਲਾਂ ਵੀ ਦਾਦੀ ਦੇ ਸਖ਼ਤ ਬਿਮਾਰ ਹੋਣ ਦੇ ਮੌਕੇ ’ਤੇ ਫ਼ੋਨ ਰਾਹੀਂ ਗੱਲਬਾਤ ਨਾ ਕਰਨ ਦੇਣ ਵੀ ਪੁਰਜ਼ੋਰ ਨਿੰਦਾ ਕੀਤੀ ਗਈ।
ਐ
ਐਡਵੋਕੇਟ ਹਰਦੀਪ ਸਿੰਘ ਭਰੂਰ
12-11-2026
ਸੁਨਾਮ ਊਧਮ ਸਿੰਘ ਵਾਲਾ, 11 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਐਡਵੋਕੇਟ ਹਰਦੀਪ ਸਿੰਘ ਭਰੂਰ ਪ੍ਰਧਾਨ ਬਾਰ ਐਸੋਸੀਏਸ਼ਨ ਸੁਨਾਮ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਸਿੱਖਾਂ ਵਿਰੁੱਧ ਚੱਲੀ ਜਾ ਰਹੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰਾਂ ਵਲੋਂ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਐਡਵੋਕੇਟ ਭਰੂਰ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੀ ਮੌਤ ’ਤੇ ਉਨ੍ਹਾਂ ਨੂੰ ਸਰਕਾਰਾਂ ਵਲੋਂ ਆਖ਼ਰੀ ਵਾਰ ਦਰਸ਼ਨਾਂ ਲਈ ਪੈਰੋਲ ਨਾ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਤੇ ਪਹਿਲਾਂ ਵੀ ਦਾਦੀ ਦੇ ਸਖ਼ਤ ਬਿਮਾਰ ਹੋਣ ਦੇ ਮੌਕੇ ’ਤੇ ਫ਼ੋਨ ਰਾਹੀਂ ਗੱਲਬਾਤ ਨਾ ਕਰਨ ਦੇਣ ਵੀ ਪੁਰਜ਼ੋਰ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਕਰਨ ਨਾਲ ਜਿੱਥੇ ਥਾਂ-ਥਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸ਼ਿਕਾਇਤ ਕਰਨ ਵਾਲੀਆਂ ਸਰਕਾਰਾਂ ਦਾ ਚਿਹਰਾ ਨੰਗਾ ਹੋਇਆ ਹੈ, ਉਥੇ ਲੋਕਾਂ ਦੇ ਬਣਦੇ ਹੱਕ ਨਾ ਦੇਣਾ ਵੀ ਇਨ੍ਹਾਂ ਅਖੌਤੀ ਸਰਕਾਰਾਂ ਦੇ ਹਿੱਸੇ ਆਇਆ ਹੈ । ਭਾਰਤੀ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਹੋਏ ਹਨ ਪਰ ਮੌਜੂਦਾ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰਾਂ ਤੋਂ ਵਾਂਝੇ ਕੀਤਾ ਗਿਆ ਹੈ ਜਿਸ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਥੋੜੀ ਹੈ। ਐਡਵੋਕੇਟ ਭਰੂਰ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਜਲਦ ਤੋਂ ਜਲਦ ਪੈਰੋਲ ਦਿੱਤੇ ਜਾਣ ਦੀ ਅਪੀਲ ਕੀਤੀ ਤਾਂ ਉਹ ਆਪਣੇ ਪਰਿਵਾਰ ਦੇ ਮੈਂਬਰ ਦੇ ਆਖ਼ਰੀ ਦਰਸ਼ਨ ਕਰ ਸਕਣ ।