11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ਗੁਰਬਾਣੀ ਪਾਠ ਬੋਧ ਸਮਾਗਮ ਅੱਜ ਤੋਂ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਕਰਨਗੇ ਸ਼ਿਰਕਤ

ਮਸਤੂਆਣਾ ਸਾਹਿਬ, 11 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੀ ਸਰਪ੍ਰਸਤੀ ਹੇਠ ਸੰਤ ਅਤਰ ਸਿੰਘ ਗੁਰਮਤਿ ਕਾਲਜ ਵਲੋਂ 8 ਰੋਜ਼ਾ ਵਿਸ਼ੇਸ਼ ‘ਗੁਰਬਾਣੀ ਪਾਠ ਬੋਧ ਸਮਾਗਮ’ 12 ਤੋਂ 19 ਨਵੰਬਰ ਤੱਕ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ 12-11-2026
ਮਸਤੂਆਣਾ ਸਾਹਿਬ, 11 ਨਵੰਬਰ (ਦਮਦਮੀ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੀ ਸਰਪ੍ਰਸਤੀ ਹੇਠ ਸੰਤ ਅਤਰ ਸਿੰਘ ਗੁਰਮਤਿ ਕਾਲਜ ਵਲੋਂ 8 ਰੋਜ਼ਾ ਵਿਸ਼ੇਸ਼ ‘ਗੁਰਬਾਣੀ ਪਾਠ ਬੋਧ ਸਮਾਗਮ’ 12 ਤੋਂ 19 ਨਵੰਬਰ ਤੱਕ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ (ਵਿਦਿਆਰਥੀ ਪ੍ਰਿੰਸੀਪਲ ਸੰਤ ਤੇਜਾ ਸਿੰਘ ਜੀ, ਡਬਲ ਐੱਮ.ਏ.) ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਦੇ ਸ਼ੁੱਧ ਪਾਠ, ਉਚਾਰਨ ਅਤੇ ਅਰਥਾਂ ਦੀ ਡੂੰਘੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਗੇ। ਸਮਾਗਮ ਦੌਰਾਨ ਜਪੁਜੀ ਸਾਹਿਬ, ਸਲੋਕ ਸਹਸਕ੍ਰਿਤੀ ਅਤੇ ਭੱਟ ਸਾਹਿਬਾਨ ਦੇ ਸਵੱਈਆਂ ਦਾ ਸ਼ੁੱਧ ਪਾਠ ਬੋਧ, ਅਰਥ ਬੋਧ ਅਤੇ ਸਰਲ ਭਾਸ਼ਾ ਵਿੱਚ ਵਿਆਖਿਆ ਕੀਤੀ ਜਾਵੇਗੀ। ਇਸ ਸਬੰਧੀ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਡਾਇਰੈਕਟਰ ਡਾ. ਗੁਰਵੀਰ ਸਿੰਘ ਅਤੇ ਪ੍ਰਿੰਸੀਪਲ ਸ੍ਰ. ਜਸਵੀਰ ਸਿੰਘ ਧੂਰਾ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਆਉਂਣ-ਜਾਣ ਦੇ ਸਾਧਨਾਂ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਸੀਟ ਕਾਂਗਰਸ, ਅਕਾਲੀ ਦਲ ਬਾਦਲ ਤੇ ਹੋਰਨਾਂ ਲਈ ਬਣ ਸਕਦੀ ਹੈ ਵੱਡੀ ਚੁਣੌਤੀ * ਹਰਪਾਲ ਸਿੰਘ ਚੀਮਾ ਦੋ ਵਾਰ ਜਿੱਤ... ਅਗਲੀ ਖ਼ਬਰ ਕਿਸਾਨ ਯੂਨੀਅਨ ਦੀ ਹੋਈ ਬਲਾਕ ਪੱਧਰੀ ਮੀਟਿੰਗ
Ad Position 24