11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਿੱਖ ਸੇਵਾ ਸੁਸਾਇਟੀ ਪੰਜਾਬ ਮੌੜ ਨਾਭਾ ਨੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਤੇ ਮਠਿਆਈਆਂ ਵੰਡੀਆਂ

ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਮੌੜ ਨਾਭਾ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਕੰਬਲ, ਮਠਿਆਈਆਂ ਤੇ ਨਕਦ ਸਹਾਇਤਾ ਰਾਸ਼ੀ ਵੰਡੀ ਗਈ। ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਮੌੜ ਨਾਭਾ ਤੋਂ ਇਲਾਵਾ ਹੋਰ ਕਈ ਪਿੰਡਾਂ ਵਿਚ ਜਾ ਕੇ ਕੰਬਲ ਤੇ ਮਠਿਆਈ ਵੰਡੀ।

Ad Position 21
No active advertisement
ਅਜੀਤ ਡੈਸਕ 12-11-2026
ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਮੌੜ ਨਾਭਾ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਕੰਬਲ, ਮਠਿਆਈਆਂ ਤੇ ਨਕਦ ਸਹਾਇਤਾ ਰਾਸ਼ੀ ਵੰਡੀ ਗਈ। ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਪਿੰਡ ਮੌੜ ਨਾਭਾ ਤੋਂ ਇਲਾਵਾ ਹੋਰ ਕਈ ਪਿੰਡਾਂ ਵਿਚ ਜਾ ਕੇ ਕੰਬਲ ਤੇ ਮਠਿਆਈ ਵੰਡੀ। ਇਸ ਕਾਰਜ ਲਈ ਰਣਜੀਤ ਸਿੰਘ ਚੀਮਾ ਕੈਨੇਡਾ, ਲਖਵਿੰਦਰ ਸਿੰਘ ਇਟਲੀ, ਕਮਲਜੀਤ ਸਿੰਘ ਮਾਨ ਕੈਲੇਫੋਰਨੀਆ, ਚਰਨਜੀਤ ਸਿੰਘ ਬਰਾੜ ਸਿੰਘਾਪੁਰ, ਸੁਖਜਿੰਦਰ ਸਿੰਘ ਜਰਮਨ, ਬਲਜੀਤ ਕੌਰ ਹਾਂਗਕਾਂਗ, ਬਲਜਿੰਦਰ ਕੌਰ ਹਾਂਗਕਾਂਗ, ਪਵਨਜੀਤ ਕੌਰ ਮੁਲਤਾਨੀ ਟੋਰਾਂਟੋ, ਹਰਪਾਲ ਸਿੰਘ ਹੈਪੀ ਇੰਗਲੈਂਡ, ਅਰਵਿੰਦਰਜੋਤ ਕੌਰ ਕੈਨੇਡਾ, ਮਨਦੀਪ ਸਿੰਘ ਕੈਨੇਡਾ, ਲਵਪ੍ਰੀਤ ਸਿੰਘ ਕੈਨੇਡਾ, ਪਿੰਕੀ ਸ਼ਰਮਾ ਹਾਂਗਕਾਂਗ ਆਦਿ ਨੇ ਸਹਿਯੋਗ ਕੀਤਾ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿਚ ਪਰਿਵਾਰਾਂ ਨੂੰ ਬਿਮਾਰੀਆਂ ਦੇ ਇਲਾਜ ਲਈ ਨਕਦ ਸਹਾਇਤਾ ਰਾਸ਼ੀ ਵੀ ਦਿੱਤੀ ਗਈ। ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਭਾਵੇਂ ਸੁਸਾਇਟੀ ਵਲੋਂ ਹਰ ਮਹੀਨੇ ਲੋੜਵੰਦਾਂ ਨੂੰ ਸਹਾਇਤਾ ਲਈ ਸਮਾਗਮ ਕਰਵਾਇਆ ਜਾਂਦਾ ਹੈ, ਪਰ ਬੰਦੀ ਛੋੜ ਦਿਵਸ ’ਤੇ ਸੁਸਾਇਟੀ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਜਾਂਦਾ ਹੈ, ਜਿੱਥੇ ਗੁਰਮਤਿ ਵਿਦਿਆਲੇ ਦੇ ਵਿਦਿਆਰਥੀਆਂ ਵਰਦੀਆਂ ਤੇ ਬੂਟ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸ਼ਹਿਣਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸਾਨੂੰ ਸਾਰਿਆਂ ਨੂੰ ਭਗਵਾਨ ਵਿਸ਼ਵਕਰਮਾ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ-ਸੰਤ ਭਗਵਾਨ ਦਾਸ
Ad Position 24