11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਸ਼ਹਿਣਾ ਵਿਖੇ ਗੁਰਮਤਿ ਸਮਾਗਮ

ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾ ਗੱਦੀ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸ਼ਹਿਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਬਾਬਾ ਵਰਿਆਮ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 12-11-2026
ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾ ਗੱਦੀ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸ਼ਹਿਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਬਾਬਾ ਵਰਿਆਮ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਇਸ ਸਮੇਂ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਮਹਾਂਪੁਰਸ਼ਾਂ ਨੇ ਵੀ ਸ਼ਿਰਕਤ ਕੀਤੀ ਅਤੇ ਗੁਰੂ ਦਰਬਾਰ ਦੀਆਂ ਹਾਜ਼ਰੀਆਂ ਭਰੀਆਂ। ਇਸ ਮੌਕੇ ਹੈੱਡ ਗ੍ਰੰਥੀ ਨਿਰਮਲ ਸਿੰਘ ਨੇ ਆਈਆਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਸਮੇਂ ਦੇ ਸੀਨੀਅਰ ਆਗੂ ਭਾਈ ਲਖਵੀਰ ਸਿੰਘ ਸ਼ਹਿਣਾ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆਂ ’ਚ ਇੱਕੋ ਇਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਹਨ ਜਿਨ੍ਹਾਂ ਨੂੰ ਗੁਰੂ ਦੀ ਪਦਵੀ ਮਿਲੀ ਹੈ ਅਤੇ ਇਕੋ ਇਕ ਪ੍ਰਮਾਣਿਕ ਗ੍ਰੰਥ ਹੈ ਜੋ ਸਰਬ ਸਾਂਝੀ ਵਾਲਤਾ ਦੀ ਗੱਲ ਕਰਦਾ ਹੈ। ਅੱਜ ਸਾਨੂੰ ਲੋੜ ਹੈ ਗੁਰੂ ਦੀ ਸਿੱਖਿਆ ’ਤੇ ਡੱਟ ਕੇ ਪਹਿਰਾ ਦੇਣ ਦੀ ਤਾਂ ਹੀ ਅਸੀਂ ਚੰਗੇ ਸਮਾਜ ਦੀ ਸਿਰਜਣਾ ਕਰ ਸਕਾਂਗੇ। ਇਸ ਮੌਕੇ ਬਾਬਾ ਨਗਿੰਦਰ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ, ਬਾਬਾ ਸੁਖਦੇਵ ਸਿੰਘ, ਜੋਧਾ ਸਿੰਘ, ਮਲਕੀਤ ਸਿੰਘ ਗੋਡਲ, ਮੇਲਾ ਸਿੰਘ, ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ, ਹੈੱਡ ਰਾਗੀ ਭਾਈ ਗੁਰਧਿਆਨ ਸਿੰਘ, ਪ੍ਰਧਾਨ ਸੂਬਾ ਸਿੰਘ, ਮੈਂਬਰ ਹਰਨੇਕ ਸਿੰਘ, ਹਰਜੀਤ ਸਿੰਘ, ਜੱਗਾ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਸੁਰਜੀਤ ਸਿੰਘ, ਜਗਸੀਰ ਸਿੰਘ ਰਾਮਣਵਾਸੀ, ਨਿੱਕਾ ਸਿੰਘ ਫ਼ੌਜੀ, ਤੇਜਾ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਮੌੜ ਨਾਭਾ ਨੇ ਲੋੜਵੰਦ ਪਰਿਵਾਰਾਂ ਨੂੰ ਕੰਬਲ ਤੇ ਮਠਿਆਈਆਂ ਵੰਡੀਆਂ
Ad Position 24