ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਣਨਾ-2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਕਰੀਬ 20 ਨਵੰਬਰ ਤੱਕ ਬਰਨਾਲਾ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕਰੇਗੀ।
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਣਨਾ-2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਕਰੀਬ 20 ਨਵੰਬਰ ਤੱਕ ਬਰਨਾਲਾ ਸ਼ਹਿਰ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਜਨਗਣਨਾ ਅਫ਼ਸਰ ਵਿਵੇਕ ਕੁਮਾਰ ਮੋਦੀ ਵੀ ਮੌਜੂਦ ਸਨ । ਜਾਣਕਾਰੀ ਦਿੰਦਿਆਂ ਸ਼੍ਰੀ ਅਭਿਜੀਤ ਕਪਲਿਸ਼ ਨੇ ਕਿਹਾ ਕਿ ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖ਼ੁਦ ਕਰ ਸਕਦਾ ਹੈ। ਇਹ ਸਹੂਲਤ 16 ਨਵੰਬਰ ਤੋਂ ਅਧਿਕਾਰਤ ਪੋਰਟਲ ’ਤੇ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਪੋਰਟਲ ਹਿੰਦੀ ਅਤੇ ਅੰਗਰੇਜ਼ੀ ਸਮੇਤ ਕੁੱਲ 16 ਭਾਰਤੀ ਭਾਸ਼ਾਵਾਂ ਵਿਚ ਉਪਲਬਧ ਹੈ। ਧਿਆਨ ਰਹੇ ਕਿ ਇਕ ਵਾਰ ਸਬਮਿਟ ਕਰਨ ਤੋਂ ਬਾਅਦ ਮੁਖੀ ਦਾ ਨਾਮ ਅਤੇ ਭਾਸ਼ਾ ਬਦਲੀ ਨਹੀਂ ਜਾ ਸਕਦੀ। ਤੁਹਾਡੇ ਵਲੋਂ ਦਰਜ ਕੀਤੇ ਗਏ ਮੋਬਾਈਲ ਨੰਬਰ ’ਤੇ ਵਨ-ਟਾਈਮ ਪਾਸਵਰਡ (ਓ.ਟੀ.ਪੀ.) ਆਵੇਗਾ। ਇਸ ਨੂੰ ਨਿਰਧਾਰਤ ਬਾਕਸ ਵਿਚ ਭਰ ਕੇ ਵੈਰੀਫਾਈ ਕਰੋ। ਇਸ ਤੋਂ ਬਾਅਦ ਆਪਣਾ ਪੂਰਾ ਪਤਾ, ਜ਼ਿਲ੍ਹਾ, ਪਿੰਡ/ਸ਼ਹਿਰ, ਮੁਹੱਲਾ ਅਤੇ ਲੈਂਡਮਾਰਕ ਵਰਗੀਆਂ ਜਾਣਕਾਰੀਆਂ ਭਰੋ। ਪੋਰਟਲ ’ਤੇ ਦਿੱਤੇ ਗਏ ਡਿਜੀਟਲ ਨਕਸ਼ੇ ’ਤੇ ਆਪਣੇ ਘਰ ਦੀ ਸਹੀ ਲੋਕੇਸ਼ਨ ਨੂੰ ਮਾਰਕ ( ਟੈਗ) ਕਰੋ ਅਤੇ ‘ਸੇਵ ਐਂਡ ਨੈਕਸਟ’ ’ਤੇ ਕਲਿੱਕ ਕਰੋ। ਇਸ ਤੋਂ ਬਾਅਦ ਸਕ੍ਰੀਨ ’ਤ ੇ ਆਉਣ ਵਾਲੀ ਡਿਜੀਟਲ ਪ੍ਰਸ਼ਨਾਵਲੀ ਵਿਚ ਆਪਣੇ ਮਕਾਨ ਅਤੇ ਪਰਿਵਾਰ ਦੇ ਸਾਰੇ ਮੈਂਬਰਾਂ ਨਾਲ ਸਬੰਧਿਤ ਲੋੜੀਂਦੀਆਂ ਅਤੇ ਬੁਨਿਆਦੀ ਜਾਣਕਾਰੀਆਂ ਧਿਆਨ ਨਾਲ ਦਰਜ ਕਰੋ। ਫਾਰਮ ਨੂੰ ਅੰਤਿਮ ਰੂਪ ਵਿਚ ਜਮ੍ਹਾ ਕਰਵਾਉਣ ਤੋਂ ਪਹਿਲਾਂ ਭਰੀਆਂ ਗਈਆਂ ਸਾਰੀਆਂ ਜਾਣਕਾਰੀਆਂ ਦੀ ਦੁਬਾਰਾ ਚੰਗੀ ਤਰ੍ਹਾਂ ਜਾਂਚ ਕਰ ਲਵੋ। ਜੇਕਰ ਕੋਈ ਗ਼ਲਤੀ ਹੋਵੇ ਤਾਂ ਉਸ ਨੂੰ ਸੋਧ ਲਵੋ ਸਾਰੀਆਂ ਜਾਣਕਾਰੀਆਂ ਸਹੀ ਹੋਣ ’ਤੇ ‘ਫਾਈਨਲ ਸਬਮਿਟ’ ਬਟਨ ਦਬਾਓ। ਫਾਰਮ ਫਾਈਨਲ ਸਬਮਿਟ ਹੁੰਦੇ ਹੀ ਤੁਹਾਡੀ ਸਕ੍ਰੀਨ ’ਤੇ 11 ਅੰਕਾਂ ਵਾਲਾ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ ਦਿਖਾਈ ਦੇਵੇਗਾ। ਇਸ ਨੂੰ ਨੋਟ ਕਰ ਲਵੋ ਜਾਂ ਇਸ ਦਾ ਸਕ੍ਰੀਨਸ਼ਾਟ ਲੈ ਕੇ ਸੁਰੱਖਿਅਤ ਰੱਖੋ। ਜਦੋਂ ਜਨਗਣਨਾ ਕਰਮਚਾਰੀ ਤੁਹਾਡੇ ਘਰ ਆਉਣਗੇ ਤਾਂ ਤੁਹਾਨੂੰ ਉਨ੍ਹਾਂ ਨੂੰ ਸਿਰਫ਼ ਇਹ 11 ਅੰਕਾਂ ਵਾਲਾ ਐਸ.ਈ. ਆਈਡੀ ਦਿਖਾਉਣਾ ਹੋਵੇਗਾ। ਇਸ ਨਾਲ ਤੁਹਾਡਾ ਅਤੇ ਜਨਗਣਨਾ ਕਰਮਚਾਰੀਆਂ ਦੋਵਾਂ ਦਾ ਸਮਾਂ ਬਚੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਨਗਣਨਾ ਕਰਨਗੇ ਤੇ 5 ਜਨਵਰੀ 2027 ਤੋਂ 9 ਜਨਵਰੀ 2027 ਤੱਕ ਪੁਨਰ ਨਿਰੀਖਣ ਕੀਤਾ ਜਾਵੇਗਾ।