ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
ਰੂੜੇਕੇ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ੁਰੂ ਕੀਤੇ ਗਏ ਸੁਰੱਖਿਅਤ ਬਚਪਨ ਅਭਿਆਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਿਸਾ ਨਿਰਦੇਸਾਂ ਅਨੁਸਾਰ ਵਿਦਿਆਰਥੀਆਂ ਨੂੰ ਕਾਨੂੰਨਾਂ ਅਤੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਸਥਾ ਦੇ ਦਸਵੀਂ ਜਮਾਤ ਤੋਂ ਲੈ ਕੇ ਬਾਰਵ੍ਹੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਰੂੜੇਕੇ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ੁਰੂ ਕੀਤੇ ਗਏ ਸੁਰੱਖਿਅਤ ਬਚਪਨ ਅਭਿਆਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਿਸਾ ਨਿਰਦੇਸਾਂ ਅਨੁਸਾਰ ਵਿਦਿਆਰਥੀਆਂ ਨੂੰ ਕਾਨੂੰਨਾਂ ਅਤੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਸਥਾ ਦੇ ਦਸਵੀਂ ਜਮਾਤ ਤੋਂ ਲੈ ਕੇ ਬਾਰਵ੍ਹੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਦੌਰਾਨ ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਸੁਮਨਦੀਪ ਕੌਰ, ਐਡਵੋਕੇਟ ਪ੍ਰਦੀਪ ਕੌਰ ਨੇ ਸੰਸਥਾ ਦੇ ਵਿਦਿਆਰਥੀਆਂ ਨੂੰ ਪੈਸਕੋ ਐਕਟ 2012, ਬੱਚਿਆਂ ਦੇ ਜਿਨਸੀ ਅਪਰਾਧਾ, ਬਾਲ ਵਿਆਹ, ਬਾਲ ਸੋਸਣ, ਜਾਗਰੂਕ ਬਚਪਨ, ਬੱਚਿਆਂ ਦੇ ਅਧਿਕਾਰਾਂ, ਜੀਵਨ ਸੁਰੱਖਿਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਚੰਗੇ ਮਾੜੇ ਟੱਚ, ਸਾਈਬਰ ਸੁਰੱਖਿਆ, ਅਧਿਆਪਕਾਂ ਅਤੇ ਮਾਪਿਆਂ ਦੇ ਜੀਵਨ ਵਿਚ ਰੋਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵਲੋਂ ਕਾਨੂੰਨਾਂ ਸਬੰਧੀ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਵਿਸ਼ਾ ਮਾਹਿਰਾਂ ਵਲੋਂ ਕਾਨੂੰਨਾਂ ਵਿਚ ਬਚਪਨ ਦੀ ਮਹੱਤਤਾ, ਡਿਜੀਟਲ ਬਲੈਕਮੇਲਿੰਗ, ਸਾਈਬਰ ਕ੍ਰਾਈਮ, ਸ਼ੋਸਲ ਮੀਡੀਆ ਨਾਲ ਜੁੜੇ ਖ਼ਤਰਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਸੰਸਥਾ ਪ੍ਰਬੰਧਕਾਂ ਵਲੋਂ ਕਾਨੂੰਨੀ ਜਾਣਕਾਰੀ ਦੇਣ ਵਾਲੇ ਐਡਵੋਕੇਟ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।