12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ ਦੀ ਹੋਵੇਗੀ-ਅਮਨਦੀਪ ਸਿੰਘ ਸਾਹੋਕੇ

ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਬਹੁਮਤ ਹਾਸਲ ਕਰ ਕੇ ਸੂਬੇ ਅੰਦਰ ਸਰਕਾਰ ਬਣਾਏਗੀ ਤਾਂ ਜੋ ਸੂਬੇ ਦੀ ਜਨਤਾ ਨੂੰ ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਐਸ.

Ad Position 21
No active advertisement
ਅਮਨਦੀਪ ਸਿੰਘ ਸਾਹੋਕੇ 13-11-2026
ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਸ਼ਾਨਦਾਰ ਬਹੁਮਤ ਹਾਸਲ ਕਰ ਕੇ ਸੂਬੇ ਅੰਦਰ ਸਰਕਾਰ ਬਣਾਏਗੀ ਤਾਂ ਜੋ ਸੂਬੇ ਦੀ ਜਨਤਾ ਨੂੰ ਕਾਂਗਰਸ ਦੇ ਪਿਛਲੇ ਕਾਰਜਕਾਲ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ। ਇਸ ਸਬੰਧੀ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ ਡਿਪਾਰਟਮੈਂਟ ਦੇ ਸਕੱਤਰ ਅਮਨਦੀਪ ਸਿੰਘ ਸਾਹੋਕੇ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਮੌਜੂਦਾ ਸਰਕਾਰ ਤੋਂ ਨਸ਼ਿਆਂ ਦੇ ਵਗ ਰਹੇ ਦਰਿਆ ਨੂੰ ਨਹੀਂ ਰੋਕ ਸਕੀ । ਜਿਸ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਦਾ ਕਾਰੋਬਾਰ ਸਿਖ਼ਰਾਂ ’ਤੇ ਪਹੁੰਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ ਕਿਉਂਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਵਿਕਾਸ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਹਨ। ਜਿਨ੍ਹਾਂ ਨੂੰ ਸੂਬੇ ਦੇ ਲੋਕ ਆ ਅੱਜ ਵੀ ਯਾਦ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਸਰਕਾਰੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਬਹੁਤਕਨੀਕੀ ਕਾਲਜ ਯੁਵਕ ਮੇਲੇ ਵਿਚ ਮਾਰ... ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24