ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਤੰਦਰੁਸਤ ਸਿਹਤ ਗਤੀਵਿਧੀ ਕਰਵਾਈ
ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪਲੇਅ-ਵੇਅ ਕਲਾਸਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਫਿੱਟ ਐਂਡ ਹੈਲਥ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਸਰੀਰਕ ਤੰਦਰੁਸਤੀ ਦੀ ਮਹੱਤਤਾ ਪੈਦਾ ਕਰਨਾ ਸੀ।
ਤਪਾ ਮੰਡੀ, 12 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪਲੇਅ-ਵੇਅ ਕਲਾਸਾਂ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਫਿੱਟ ਐਂਡ ਹੈਲਥ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿਚ ਸਰੀਰਕ ਤੰਦਰੁਸਤੀ ਦੀ ਮਹੱਤਤਾ ਪੈਦਾ ਕਰਨਾ ਸੀ। ਇਸ ਦੌਰਾਨ ਬੱਚਿਆਂ ਨੇ ਵੱਖ-ਵੱਖ ਸਰੀਰਕ ਕਸਰਤਾਂ, ਯੋਗ ਅਭਿਆਸਾਂ ਅਤੇ ਮਨੋਰੰਜਕ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਨੇ ਬੱਚਿਆਂ ਨੂੰ ਸਿਹਤਮੰਦ ਰਹਿਣ ਲਈ ਰੋਜ਼ਾਨਾ ਕਸਰਤ ਕਰਨ, ਪੌਸ਼ਟਿਕ ਭੋਜਨ ਖਾਣ, ਸਾਫ਼-ਸਫ਼ਾਈ ਰੱਖਣ ਅਤੇ ਚੰਗੀਆਂ ਆਦਤਾਂ ਅਪਣਾਉਣ ਬਾਰੇ ਜਾਣਕਾਰੀ ਦਿੱਤੀ। ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਖੇਡ-ਖੇਡ ਵਿਚ ਸਿਹਤਮੰਦ ਜੀਵਨ ਸ਼ੈਲੀ ਦੇ ਮਹੱਤਵ ਨੂੰ ਸਮਝਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਸਕੂਲ ਦੀ ਮੁੱਖ ਤਰਜੀਹ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਤੰਦਰੁਸਤੀ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਮੈਡਮ ਮਨਜੀਤ ਕੌਰ, ਗਗਨਦੀਪ ਕੌਰ ਹਾਜ਼ਰ ਸਨ।