12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਕਾਸ ਦਾ ਢੰਡੋਰਾ ਪਿੱਟਣ ਵਾਲੀ ਮੌਜੂਦਾ ਸਰਕਾਰ ਨੇ ਵਿਕਾਸ ਦੀ ਇੱਕ ਵੀ ਇੱਟ ਨਹੀਂ ਲਗਾਈ-ਐਡਵੋਕੇਟ ਸਤਨਾਮ ਸਿੰਘ ਰਾਹੀ

ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਰਹੀ ਹੈ ਜਿਸ ਕਰ ਕੇ ਸੂਬੇ ਅੰਦਰ ਦਿਨ ਦਿਹਾੜੇ ਲੁੱਟ ਮਾਰ ਅਤੇ ਕਤਲ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਕਰ ਕੇ ਜਨਤਾ ਵਿਚ ਕਾਫੀ ਸਹਿਮ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਰਹੀ ਹੈ ਜਿਸ ਕਰ ਕੇ ਸੂਬੇ ਅੰਦਰ ਦਿਨ ਦਿਹਾੜੇ ਲੁੱਟ ਮਾਰ ਅਤੇ ਕਤਲ ਵਰਗੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਕਰ ਕੇ ਜਨਤਾ ਵਿਚ ਕਾਫੀ ਸਹਿਮ ਪਾਇਆ ਜਾ ਰਿਹਾ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਡੇਰਾ ਇੰਦਰ ਦਾਸ ਵਿਖੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਲੋਕਾਂ ਨੂੰ ਚੁਟਕਲੇ ਸੁਣਾ ਸੁਣਾ ਕੇ ਗੁੰਮਰਾਹ ਕਰ ਰਿਹਾ ਹੈ ਅਤੇ ਸੂਬੇ ਅੰਦਰ ਹਰ ਰੋਜ਼ ਕਤਲ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਕਰ ਕੇ ਅਮਨ ਕਾਨੂੰਨ ਦੀ ਸਥਿਤੀ ਹਰ ਪਾਸੇ ਡਾਵਾਂਡੋਲ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਇਸ ਵਾਰ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦੇਵੇਗੀ ਕਿਉਂਕਿ ਹਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ’ਤੇ ਧਰਨੇ ਮੁਜ਼ਾਹਰੇ ਕਰ ਰਿਹਾ ਹੈ ਜਿਸ ਕਰ ਕੇ ਲੋਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਪੰਜਾਬ ਦੇ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਮੁੜ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜੋ ਵਿਕਾਸ ਹੋਇਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਹੈ ਪਰ ਮੌਜੂਦਾ ਸਰਕਾਰ ਵਲੋਂ ਵਿਕਾਸ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਪੰਜਾਬ ਵਿਚ ਵਿਕਾਸ ਹੋਇਆ ਹੈ ਪਰ ਮੌਜੂਦਾ ਸਰਕਾਰ ਨੇ ਵਿਕਾਸ ਦੇ ਨਾਮ ’ਤੇ ਇੱਕ ਵੀ ਇੱਟ ਨਹੀਂ ਲਗਾਈ ਜਿਸ ਕਰ ਕੇ ਲੋਕਾਂ ਵਿਚ ਇਸ ਸਰਕਾਰ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਬੇਅੰਤ ਸਿੰਘ ਮਾਂਗਟ, ਚਰਨਜੀਤ ਸਿੰਘ ਪੁਰਬਾ, ਬਿੱਟੂ ਬਰਾੜ, ਗੁਲਾਬ ਸਿੰਘ ਕਾਲਾ ਸਿੱਧੂ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਿੰਦੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਪਿੰਡ ਧੌਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ
Ad Position 24