13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਐੱਸ.ਡੀ.ਐੱਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਬੰਦ ਕੀਤੀਆਂ 400 ਮੰਡੀਆਂ ਤੁਰੰਤ ਚਾਲੂ ਕਰਨ ਤੇ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਸਬੰਧੀ ਐੱਸ. ਡੀ.

Ad Position 21
No active advertisement
ਅਜੀਤ ਡੈਸਕ 14-11-2026
ਬਰਨਾਲਾ, 13 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਬੰਦ ਕੀਤੀਆਂ 400 ਮੰਡੀਆਂ ਤੁਰੰਤ ਚਾਲੂ ਕਰਨ ਤੇ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਸਬੰਧੀ ਐੱਸ.ਡੀ.ਐੱਮ`. ਬਰਨਾਲਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਰਾਜਗੜ੍ਹ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਰਜਿੰਦਰ ਸਿੰਘ ਦਰਾਕਾ, ਬੀਕੇਯੂ ਡਕੌਂਦਾ (ਧਨੇਰ) ਸਤਨਾਮ ਸਿੰਘ, ਮੋਹਨ ਸਿੰਘ ਰੂੜੇਕੇ ਕ੍ਰਾਂਤੀਕਾਰ ਪੰਜਾਬ, ਕੁਲਵੰਤ ਸਿੰਘ ਹੰਡਿਆਇਆ ਬੀਕੇਯੂ ਡਕੌਂਦਾ (ਧਨੇਰ), ਰਾਮ ਸਿੰਘ ਉਪਲੀ ਬੀਕੇਯੂ ਡਕੌਂਦਾ (ਧਨੇਰ) ਨੇ ਕਿਹਾ ਕਿ ਪੰਜਾਬ ਦੀਆਂ 400 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋ ਗਿਆ ਹੈ। ਪਰ ਪੰਜਾਬ ਵਿਚ ਖ਼ਾਸ ਕਰ ਕੇ ਪਿਛੇਤਾ ਪੂਸਾ 44 ਅਤੇ 126 ਵਰਾਇਟੀ ਝੋਨਾ ਹੁਣ ਮੰਡੀਆਂ ਵਿਚ ਆਇਆ ਹੈ। ਫ਼ਾਜ਼ਿਲਕਾ, ਮੁਕਤਸਰ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ, ਲੁਧਿਆਣਾ ਦੀਆਂ ਮੰਡੀਆਂ ਵਿਚ ਹਾਲੇ ਵੀ 35 ਫ਼ੀਸਦੀ ਤੋਂ ਉੱਪਰ ਝੋਨਾ ਖ਼ਰੀਦ ਕਰਨ ਵਾਲਾ ਪਿਆ ਹੈ। ਇਸ ਵਾਰ ਕੁਦਰਤੀ ਆਫ਼ਤਾਂ ਕਾਰਨ ਝੋਨੇ ਦਾ ਵੱਡੇ ਪੱਧਰ ਤੇ ਨੁਕਸਾਨ ਨਹੀਂ ਹੋਇਆ, ਇਸ ਲਈ ਝੋਨੇ ਦਾ ਝਾੜ 220 ਲੱਖ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਵਰਨਣਯੋਗ ਹੈ ਕਿ ਸਾਲ 2020-21 ਵਿਚ ਝੋਨੇ ਦੀ ਸਰਕਾਰੀ ਖ਼ਰੀਦ 203.10 ਲੱਖ ਟਨ ਕੀਤੀ ਗਈ ਸੀ। ਫਿਰ 180 ਲੱਖ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਕਿਸ ਤਰ੍ਹਾਂ ਤੈਅ ਕੀਤਾ ਗਿਆ ਹੈ, ਇਹ ਸਮਝ ਤੋਂ ਬਾਹਰ ਹੈ। ਗੰਨੇ ਦੀ ਪਿੜਾਈ ਦਾ ਸੀਜ਼ਨ ਆ ਗਿਆ ਹੈ ਪਰ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਗੰਨੇ ਦਾ ਰੇਟ ਐਲਾਨ ਨਹੀਂ ਕੀਤਾ ਗਿਆ। ਚੰਡੀਗੜ੍ਹ ਵਿਖੇ ਮੋਰਚੇ ਦੌਰਾਨ, ਸੰਯੁਕਤ ਕਿਸਾਨ ਮੋਰਚੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਗੰਨੇ ਦਾ ਭਾਅ ਭਾਰਤ ਦੇ ਬਾਕੀ ਸੂਬਿਆਂ ਤੋਂ ਵੱਧ ਦਿੱਤਾ ਜਾਵੇਗਾ ਅਤੇ ਇਕ ਕਾਊਂਟਰ ਤੇ ਇੱਕੋ ਵਾਰੀ ਸਾਰੀ ਪੇਮੈਂਟ ਦਿੱਤੀ ਜਾਵੇਗੀ, ਉਹ ਵੀ ਪੂਰਾ ਨਹੀਂ ਹੋਇਆ। ਇਸ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਮੰਗ ਕਰਦਾ ਹੈ ਕਿ 40 0 ਮੰਡੀਆਂ ਵਿਚ ਬੰਦ ਕੀਤੀ ਝੋਨੇ ਦੀ ਖ਼ਰੀਦ ਤੁਰੰਤ ਚਾਲੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਸਾਰਾ ਝੋਨਾ ਖ਼ਰੀਦਿਆ ਜਾਵੇ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੁਰੰਤ ਐਲਾਨ ਕੀਤਾ ਜਾਵੇ, ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਅਨੁਸਾਰ ਗੰਨੇ ਦੀ ਸਾਰੀ ਪੇਮੈਂਟ ਇਕ ਕਾੳਂੂਟਰ ਰਾਹੀਂ ਦਿੱਤੀ ਜਾਵੇ, ਗੰਨੇ ਦਾ ਪਿਛਲਾ ਸਾਰਾ ਬਕਾਇਆ ਤੁਰੰਤ ਕਿਸਾਨਾਂ ਨੂੰ ਅਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਖਤਗੜ੍ਹ ਵਿਖੇ ‘ਸ਼ਹੀਦ ਸੇਵਾ ਸਿੰਘ ਕ੍ਰਿਪਾਨ ਬਹਾਦਰ ਫਾਊਂਡੇਸ਼ਨ’ ਵਲੋਂ ਕਬੱਡੀ ਕੱਪ 14 ਦਸੰਬਰ ਨੂੰ ਅਗਲੀ ਖ਼ਬਰ ਸੂਬਾ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਭਦੌੜ ਹਲਕੇ ਵਿਚ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ-ਮਲਕੀਤ ਕੌਰ ਸਹੋਤਾ
Ad Position 24