ਏ.ਡੀ.ਸੀ. ਵਿਵੇਕ ਕੁਮਾਰ ਮੋਦੀ ਵਲੋਂ ਮੰਡੀਆਂ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦਾ ਜਾਇਜ਼ਾ ਲੈਣ ਲਈ ਏ. ਡੀ.
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. (ਜ) ਵਿਵੇਕ ਮੋਦੀ ਨੇ ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਅਤੇ ਖ਼ਿਆਲੀ ਦੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਏ.ਡੀ.ਸੀ. ਮੋਦੀ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 7,46,274 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 4,05,821 ਮੀਟ੍ਰਿਕ ਟਨ ਦੀ ਲਿਫ਼ਟਿੰਗ ਅਤੇ ਕਿਸਾਨਾਂ ਨੂੰ 1468 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਕੱਤਰ ਡੀਨਪਾਲ ਸਿੰਘ ਧੂਰੀ ਨੇ ਦੱਸਿਆ ਕਿ ਕਮੇਟੀ ਦੇ 24 ਖਰੀਦ ਕੇਂਦਰਾਂ ਵਿਚ 1,45,974 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਏ.ਡੀ.ਸੀ. ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ, ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।