ਅਕਾਲ ਅਕੈਡਮੀ ਮਨਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।
ਮਹਿਲ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਮਹਾਨ ਵਿਚਾਰਧਾਰਾ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਸੱਚ ਦੇ ਮਾਰਗ ’ਤੇ ਚੱਲਣ ਅਤੇ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਬੁਨਿਆਦੀ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਸਭਨਾ ਵਿੱਚ ਜੋਤਿ’ ਅਤੇ ‘ਮਾਨਵਤਾ ਦੀ ਸੇਵਾ’ ਦੇ ਮਹੱਤਵ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਿੰਸੀਪਲ ਅਰਸ਼ਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਚੰਗੇ ਸੰਸਕਾਰ ਗ੍ਰਹਿਣ ਕਰਨ ਦਾ ਸੰਦੇਸ਼ ਦਿੱਤਾ। ਇਸ ਉਪਰਾਲੇ ਨੇ ਵਿਦਿਆਰਥੀਆਂ ਅੰਦਰ ਧਾਰਮਿਕ, ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸਾਰਥਿਕ ਸੁਨੇਹਾ ਦਿੱਤਾ।