ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਕਿਸਾਨ ਮੰਡੀਆਂ ’ਚ ਰੁਲਣ ਲਈ ਮਜਬੂਰ - ਖਡਿਆਲ
ਸੁਨਾਮ ਊਧਮ ਸਿੰਘ ਵਾਲਾ,13 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਪਣੀ ਝੋਨੇ ਦੀ ਫਸਲ ਵੇਚਣ ਲਈ ਖੱਜਲ-ਖੁਵਾਰ ਹੋ ਰਹੇ ਕਿਸਾਨਾਂ ਦੀ ਸਾਰ ਲੈਂਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀ ਵਿਚ ਰੁਲ ਰਹੀ ਹੈ ਅਤੇ ਫਸਲ ਦੀ ਸਾਫ ਸਫਾਈ ਹੋਣ ਦੇ ਬਾਵਜੂਦ ਵੀ ਅਜੇ ਤੱਕ ਖਰੀਦ ਨਹੀ ਹੋਈ। ਖਡਿਆਲ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਚੋਂ ਫਸਲ ਦਾ ਇਕ-ਇਕ ਦਾਣਾ ਚੁੱਕਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇ ਫਸਲ ਮੰਡੀਆਂ ਵਿਚ ਆਉਂਦਿਆਂ ਹੀ ਵਿਕ ਜਾਂਦੀ ਸੀ।
ਸੁਨਾਮ ਊਧਮ ਸਿੰਘ ਵਾਲਾ,13 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਪਣੀ ਝੋਨੇ ਦੀ ਫਸਲ ਵੇਚਣ ਲਈ ਖੱਜਲ-ਖੁਵਾਰ ਹੋ ਰਹੇ ਕਿਸਾਨਾਂ ਦੀ ਸਾਰ ਲੈਂਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੀ ਝੋਨੇ ਦੀ ਫਸਲ ਮੰਡੀ ਵਿਚ ਰੁਲ ਰਹੀ ਹੈ ਅਤੇ ਫਸਲ ਦੀ ਸਾਫ ਸਫਾਈ ਹੋਣ ਦੇ ਬਾਵਜੂਦ ਵੀ ਅਜੇ ਤੱਕ ਖਰੀਦ ਨਹੀ ਹੋਈ।ਖਡਿਆਲ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਚੋਂ ਫਸਲ ਦਾ ਇਕ-ਇਕ ਦਾਣਾ ਚੁੱਕਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇ ਫਸਲ ਮੰਡੀਆਂ ਵਿਚ ਆਉਂਦਿਆਂ ਹੀ ਵਿਕ ਜਾਂਦੀ ਸੀ।ਉਨ੍ਹਾਂ ਕਿਹਾ ਅੱਜ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਮੰਡੀਆਂ ਚੋਂ ਫਸਲਾਂ ਨਹੀਂ ਚੱਕੀਆਂ ਜਾ ਰਹੀਆਂ ਜਦੋਂ ਕਿ ਆਪ ਆਗੂ ਕੇਂਦਰ ਸਰਕਾਰ ਸਿਰ ਦੋਸ਼ ਮੜ ਰਹੇ ਹਨ।ਖਡਿਆਲ ਨੇ ਕਿਹਾ ਕਿ ਮੌਸਮ ਖਰਾਬ ਹੋ ਰਿਹਾ ਹੈ ਜੇਕਰ ਮੌਸਮ ਚ ਕੋਈ ਗੜਬੜੀ ਹੁੰਦੀ ਹੈ ਤਾਂ ਕਿਸਾਨਾਂ ਦਾ ਬਹੁਤ ਨੁਕਸਾਨ ਹੋਣ ਦਾ ਡਰ ਹੈ।ਇਸ ਮੌਕੇ ਸ਼੍ਰੋ ਅ ਦ ਯੂਥ ਵਿੰਗ ਸੁਨਾਮ ਦੇ ਸਰਕਲ ਪ੍ਰਧਾਨ ਐਡਵੋਕੇਟ ਪੁਸ਼ਪਿੰਦਰ ਸਿੰਘ ਲਖਮੀਰਵਾਲਾ ਅਤੇ ਮਨਜੀਤ ਸਿੰਘ ਆਦਿ ਮੌਜੂਦ ਸਨ।